ਜੰਡਿਆਲਾ ਗੁਰੂ, 18 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੰਜਾਬ ਵਿਚ ਕਾਂਗਰਸ 13 ਦੀਆਂ 13 ਸੀਟਾਂ `ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਤੇ ਕੇਂਦਰ
ਵਿਚ ਕਾਂਗਰਸ ਦੀ ਸਰਕਾਰ ਬਣੇਗੀ।ਪੱਤਰਕਾਰਾਂ ਨਾਲ ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਰਿਕਾਰਡ ਤੋੜ ਜਿੱਤ ਹਾਸਲ ਕਰਨਗੇ।ਉਨ੍ਹਾਂ ਕਿਹਾ ਕਿ ਮਾਝੇ ਦੀਆਂ ਤਿੰਨੇ ਸੀਟਾਂ `ਤੇ ਬਾਹਰੀ ਉਮੀਦਵਾਰ ਖੜ੍ਹੇ ਕਰਕੇ ਇੰਨਾ ਪਹਿਲਾਂ ਹੀ ਹਾਰ ਮੰਨ ਲਈ ਹੈ।ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੇ ਕਿਸਾਨਾਂ ਲਈ ਵੱਖਰਾ ਬਜ਼ਟ ਤਿਆਰ ਹੋਇਆ ਕਰੇਗਾ।ਉਨ੍ਹਾਂ ਨਾਲ ਬੂਆ ਸਿੰਘ ਓ.ਐਸ.ਡੀ, ਅਮਨਦੀਪ ਸਿੰਘ ਕੱਕੜ ਮੀਤ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਵੀ ਮੌਜੂਦ ਸਨ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media