ਧੂਰੀ, 18 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੀਨੀਅਰ ਅਕਾਲੀ ਆਗੂ ਵਿਕੀ ਪਰੋਚਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ.ਸੀ ਵਿੰਗ ਦਾ ਸੀਨੀਅਰ ਸੂਬਾ ਮੀਤ ਪ੍ਰਧਾਨ ਨਿਯੁੱਕਤ ਕੀਤੇ ਜਾਣ ਉਪਰੰਤ ਸਾਬਕਾ ਵਿਤ ਮੰਤਰੀ ਪੰਜਾਬ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵਲੋਂ ਵਿਕੀ ਪਰੋਚਾ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।ਢੀਂਡਸਾ ਨੇ ਕਿਹਾ ਕਿ ਪਾਰਟੀ ਵਲੋਂ ਮੁੱਢ ਤੋਂ ਹੀ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ।ਵਿਕੀ ਪਰੋਚਾ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …