Friday, September 18, 2026

ਨਵੀਆਂ ਨਿਯੁੱਕਤੀਆਂ ਨਾਲ ਅਕਾਲੀ ਦਲ ਮਾਝੇ ਵਿੱਚ ਹੋਰ ਮਜ਼ਬੂਤ ਹੋਵੇਗਾ ਰਾਣਾ, ਸ਼ੰਕਰਪੁਰੀਆ

PPN14091423

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਨਵੇਂ ਐਲਾਨੇ ਗਏ ਜਥੇਬੰਦਕ ਢਾਂਚੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਜਨ: ਸਕੱਤਰ, ਉਪਕਾਰ ਸਿੰਘ ਸੰਧੂ ਨੂੰ ਅਕਾਲੀ ਜਥਾ ਸ਼ਹਿਰੀ ਦਾ ਪ੍ਰਧਾਨ, ਭਾਈ ਰਾਮ ਸਿੰਘ ਨੂੰ ਮੀਤ ਪ੍ਰਧਾਨ, ਵੀਰ ਸਿੰਘ ਲੋਪੋਕੇ ਨੂੰ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਅਤੇ ਗੁਲਜਾਰ ਸਿੰਘ ਰਣੀਕੇ ਨੂੰ ਐਸ.ਸੀ.ਵਿੰਗ ਸੂਬਾ ਪ੍ਰਧਾਨ ਬਨਾਉਣ ‘ਤੇ ਮਾਝੇ ਵਿੱਚ ਅਕਾਲੀ ਦਲ ਨੂੰ ਹੋਰ ਮਜਬੂਤੀ ਮਿਲੇਗੀ।ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਠਾ ਸਾਹਿਬ ਵੱਲ੍ਹਾ, ਅਤੇ ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਦੋਬੁਰਜੀ ਤੇ ਅਤੇ ਮੈਨੇਜਰ ਜੋਬਨਜੀਤ ਸਿੰਘ ਸ਼ੰਕਰਪੁਰੀਆ ਨੇ ਇੰਨਾਂ ਨਿਯੁੱਕਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮਾਝੇ ਦੇ ਪੁਰਾਣੇ ਤੇ ਤਜ਼ਰਬੇਕਾਰ ਆਗੂ ਆਪਣੀ ਮਿਹਨਤ ਤੇ ਯੋਗ ਅਗਵਾਈ ਸਦਕਾ ਪਾਰਟੀ ਨੂੰ ਚੜ੍ਹਦੀ ਕਲਾ ਵੱਲ ਲੈ ਕੇ ਜਾਣਗੇ। ਇਸ ਅਵਸਰ ‘ਤੇ ਕੌਮੀ ਮੀਤ ਪ੍ਰਧਾਨ ਦੀਦਾਰ ਸਿੰਘ ਦੋਬੁਰਜੀ, ਮੈਨੇਜਰ ਜੋਬਨਜੀਤ ਸਿੰਘ ਸ਼ੰਕਰਪੁਰੀਆ, ਡਾ. ਸੁਪਿੰਦਰ ਸਿੰਘ ਢਿੱਲੋਂ, ਹਰਜਿੰਦਰ ਸਿੰਘ ਸੁਲਤਾਨਵਿੰਡ, ਬਲਜੀਤ ਸਿੰਘ ਬੱਬੂ ਦੋਬੁਰਜੀ ਤੇ ਬਲਦੇਵ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …

Leave a Reply