ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ ਹੋਵੇਗੀ 20 ਮਈ ਦੀ ਛੁੱਟੀ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ 02 ਅੰਮ੍ਰਿਤਸਰ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਕਰੀਬ 55.53 ਫੀਸਦੀ
ਮੱਤਦਾਨ ਸ਼ਾਂਤੀਪੂਰਵਕ ਸੰਪਨ ਹੋਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ।
ਜਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ ਮਤਦਾਨ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਲਈ 66 ਫੀਸਦੀ, ਵਿਧਾਨ ਸਭਾ ਹਲਕਾ ਰਾਜਾਸਾਂਸੀ ਲਈ 57.33 ਫੀਸਦੀ, ਵਿਧਾਨ ਸਭਾ ਹਲਕਾ ਮਜੀਠਾ ਲਈ 63.32 ਫੀਸਦੀ, ਵਿਧਾਨ ਸਭਾ ਹਲਕਾ ਅੰਮਿ੍ਰਤਸਰ ਉਤਰੀ ਲਈ 57.92 ਫੀਸਦੀ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਲਈ 49.29 ਫੀਸਦੀ, ਵਿਧਾਨ ਸਭਾ ਹਲਕਾ ਕੇਂਦਰੀ ਲਈ 57.03 ਫੀਸਦੀ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਲਈ 52.45 ਫੀਸਦੀ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਲਈ 49.62 ਫੀਸਦੀ ਅਤੇ ਵਿਧਾਨ ਸਭਾ ਹਲਕਾ ਅਟਾਰੀ ਲਈ 49 ਫੀਸਦੀ ਦੇ ਕਰੀਬ ਵੋਟਰਾਂ ਨੇ ਮਤਦਾਨ ਕੀਤਾ।
ਢਿਲੋਂ ਨੇ ਦੱਸਿਆ ਕਿ ਉਪਰੋਕਤ ਸਾਰਾ ਅੰਕੜਾ ਦੇਰ ਰਾਤ ਤੱਕ ਸਪੱਸ਼ਟ ਹੋਣ ਦੀ ਉਮੀਦ ਹੈ। ਇਸ ਵਿੱਚ ਮਾਮੂਲੀ ਜਿਹਾ ਫੇਰ ਬਦਲ ਹੋ ਸਕਦਾ ਹੈ।
ਢਿਲੋਂ ਨੇ ਦੱਸਿਆ ਕਿ ਹਲਕੇ ਵਿੱਚ ਵੋਟਾਂ ਪਾਉਣ ਦਾ ਕੰਮ ਨਿਰਵਿਘਨ ਤਰੀਕੇ ਨਾਲ ਮੁਕੰਮਲ ਹੋਣ ‘ਤੇ ਚੋਣ ਡਿਊਟੀ ਵਿੱਚ ਲੱਗੇ ਸਮੂਹ ਸੁਰੱਖਿਆ ਕਰਮਚਾਰੀਆਂ ਅਤੇ ਪੋਲਿੰਗ ਸਟਾਫ਼ ਨੂੰ ਵਧਾਈ ਦਿੱਤੀ।ਉਹਨਾਂ ਦੱਸਿਆ ਕਿ ਵੋਟਰਾਂ ਵਿੱਚ ਵੋਟਾਂ ਪਾਉਣ ਲਈ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ।ਢਿਲੋਂ ਨੇ ਦੱਸਿਆ ਕਿ ਜਿੰਨਾਂ ਨੌਜਵਾਨਾਂ ਵੱਲੋਂ ਪਹਿਲੀ ਵਾਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ ਹੈ ਨੂੰ ਸਬੰਧਤ ਏ.ਆਰ.ਓਜ਼ ਵੱਲੋਂ ਸਰਟੀਫਿਕੇਟ ਵੀ ਦਿਤੇ ਗਏ।
ਉਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ 2019 ਦੌਰਾਨ ਚੋਣ ਸਟਾਫ਼ ਵਿੱਚ ਤਾਇਨਾਤ ਪੀਜ਼ਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ 2019 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media