ਜੰਡਿਆਲਾ ਗੁਰੂ, 19 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਬਾਬਾ ਬਕਾਲਾ ਦੇ ਪਿੰਡ ਸਰਲੀ ਕਲਾਂ ਵਿਖੇ
ਵੋਟ ਪਾਉਣ ਜਾ ਰਹੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬੰਟੀ ਸਿੰਘ ਪੁੱਤਰ ਚਰਨਜੀਤ ਸਿੰਘ ਆਪਣੇ ਘਰ ਤੋਂ ਵੋਟ ਪਾਉਣ ਜਾ ਰਿਹਾ ਸੀ ਕਿ ਘਰ ਦੇ ਬਾਹਰ ਹੀ ਪਿੰਡ ਦੇ ਕੁੱਝ ਨੌਜਵਾਨਾਂ ਨੇ ਦਾਤਰ ਨਾਲ ਧੌਣ `ਤੇ ਹਮਲਾ ਕਰਕੇ ਬੰਟੀ ਸਿੰਘ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।ਮੌਕੇ `ਤੇ ਪੁੱਜੀ ਸਥਾਨਕ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ `ਚ ਲੈ ਲਿਆ ਗਿਆ ਹੈ।ਜਾਂਚ ਅਫਸਰ ਦਾ ਕਹਿਣਾ ਹੈ ਕਿ ਬੰਟੀ ਸਿੰਘ ਦਾ ਕਤਲ ਕਿਉਂ ਕੀਤਾ ਗਿਆ ਹੈ? ਇਹ ਜਾਨਣ ਲਈ ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media