ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ
ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਦਸਤਾਰ ਮੁਕਾਬਲਾ’ ਕਰਵਾਇਆ ਗਿਆ।ਜਿਸ ਵਿਚ 6ਵੀਂ ਤੋਂ 10ਵੀਂ ਕਲਾਸ ਤੱਕ ਦੇ ਤਕਰੀਬਨ 55 ਵਿਦਿਆਰਥੀਆਂ ਨੇ ਹਿੱਸਾ ਲਿਆ।ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਪੱਗਾ ਬੰਨ ਕੇ ਸਭ ਦੇ ਦਿਲਾਂ ਨੂੰ ਜਿੱਤ ਲਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੋਰ ਨੇ ਵਿਦਿਆਰਥੀਆਂ ਨੂੰ ਦਸਤਾਰ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਦਸਤਾਰ ਅਣਖ ਤੇ ਸਰਦਾਰੀ ਦੀ ਨਿਸ਼ਾਨੀ ਹੈ।ਇਸ ਲਈ ਗੁਰੂਆਂ ਵੱਲੋਂ ਦਿੱਤੀ ਇਸ ਬਖਸ਼ਿਸ਼ ਨੂੰ ਸੰਭਾਲਣ ਦੀ ਲੋੜ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media