ਲੌਂਗੋਵਾਲ, 20 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੈਂਕਾਂ ਵੱਲੋਂ ਕਿਸਾਨਾਂ ਤੋਂ ਚੈਕ ਬਾਊਂਸ ਹੋਣ ਦੇ ਕੇਸ ਵਾਪਸ ਕਰਵਾਉਣ ਅਤੇ ਕਿਸਾਨਾਂ ਤੋਂ ਲਏ ਖਾਲੀ ਚੈਕ ਵਾਪਸ ਕਰਵਾਉਣ, ਕਰਜ਼ਾ ਮਾਫ਼ੀ ਦੇ ਘੇਰੇ ਚੋਂ ਬਾਹਰ ਰਹਿ ਗਏ ਛੋਟੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ, ਪੰਜ ਏਕੜ ਜ਼ਮੀਨ ਤੱਕ ਵਾਲੇ ਕਿਸਾਨਾਂ ਨੂੰ ਬਿਨਾਂ ਵਿਆਜ ਤੋਂ ਕਰਜ਼ਾ ਦੇਣ, ਦਸ ਏਕੜ ਤੱਕ ਜ਼ਮੀਨ ਤੱਕ ਸਮੁੱਚੇ ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ, ਛੋਟੇ ਕਿਸਾਨਾਂ ਲਈ ਪਿੰਡਾਂ ਵਿੱਚ ਸਰਕਾਰੀ ਖੇਤੀਬਾੜੀ ਸੰਦ ਕੇਂਦਰ ਖੋਲ੍ਹ ਕੇ ਉਨ੍ਹਾਂ ਨੂੰ ਬਿਨਾਂ ਕਿਰਾਏ ਤੋਂ ਸੰਦ ਦੇਣ ਅਤੇ ਪੰਚਾਇਤੀ ਜ਼ਮੀਨ ਵਿੱਚ ਜਨਰਲ ਕੋਟੇ ਦੀ ਜ਼ਮੀਨ ਪੰਜ ਏਕੜ ਤੱਕ ਦੇ ਛੋਟੇ ਕਿਸਾਨ ਲਈ ਰਾਖਵੀਂ ਕਰਕੇ ਘੱਟ ਰੇਟ `ਤੇ ਠੇਕਾ ਦੇਣ ਸੰਧੀ ਮੰਗਾਂ ਨੂੰ ਲੈ ਕੇ 27 ਮਈ ਨੂੰ ਕਿਸਾਨ ਮੋਰਚਾ ਸੰਗਰੂਰ ਵੱਲੋਂ ਡੀ.ਸੀ ਦਫ਼ਤਰ ਸੰਗਰੂਰ ਅੱਗੇ ਧਰਨਾ ਲਾਇਆ ਜਾਵੇਗਾ।
ਧਰਨੇ ਦੀ ਤਿਆਰੀ ਸਬੰਧੀ ਪਿੰਡ ਕੁੰਨਰਾਂ ਵਿਖੇ ਕਿਸਾਨਾਂ ਦੀ ਰੈਲੀ ਕਰਕੇ ਸੱਦਾ ਦਿੱਤਾ ਗਿਆ।ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਮੋਰਚਾ ਸੰਗਰੂਰ ਦੇ ਕਨਵੀਨਰ ਭੁਪਿੰਦਰ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਖਾਸ ਕਰਕੇ ਛੋਟੀ ਕਿਸਾਨੀ ਦਾ ਸੰਕਟ ਦਿਨੋ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ ਅਤੇ ਰੰਗ ਬਰੰਗੀਆਂ ਸਰਕਾਰਾਂ ਇਸ ਸੰਕਟ ਨੂੰ ਹੱਲ ਕਰਨ ਦੀ ਬਜ਼ਾਏ ਸਿਰਫ ਵੱਡੇ ਸਰਮਾਏਦਾਰ ਘਰਾਣਿਆਂ ਦੇ ਕਰਜ਼ੇ ਹੀ ਮੁਆਫ਼ ਕਰ ਰਹੀਆਂ ਹਨ ਅਤੇ ਪੰਜਾਬ ਦੀ ਕੈਪਟਨ ਸਰਕਾਰ ਨੇ ਵੀ ਕਰਜ਼ਾ ਮਾਫ਼ੀ ਦਾ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਬੈਂਕਾਂ ਸਰਕਾਰ ਦੀ ਸ਼ਹਿ `ਤੇ ਕਿਸਾਨਾਂ ਤੋਂ ਲਏ ਖ਼ਾਲੀ ਚੈਕ ਰਾਹੀਂ ਕਿਸਾਨਾਂ ਤੇ ਅਦਾਲਤਾਂ ਵਿੱਚ ਕੇਸ ਕਰ ਰਹੀਆਂ ਹਨ।ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ।ਉਨ੍ਹਾਂ ਵਲੋਂ ਕਿਸਾਨ ਵਿਰੋਧੀ ਸਰਕਾਰਾਂ ਦੀਆਂ ਨੀਤੀਆਂ ਦੇ ਖਿਲਾਫ ਅਤੇ ਛੋਟੀ ਕਿਸਾਨੀ ਨੂੰ ਬਚਾਉਣ ਲਈ ਲਗਾਏ ਜਾ ਰਹੇ।ਇਸ ਧਰਨੇ ਵਿੱਚ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਵੀ ਦਿੱਤਾ ਗਿਆ।ਇਸ ਮੌਕੇ ਜਿਲਾ ਆਗੂ ਦਰਸ਼ਨ ਸਿੰਘ ਕੁੰਨਰਾਂ, ਬਲਵੀਰ ਸਿੰਘ ਅਤੇ ਭੋਲਾ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …