Sunday, April 5, 2026

ਤੀਜੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਮਹਿਤਾ ਵਿਖੇ ਹੋਈ ਇਕੱਤਰਤਾ

ਚੌਕ ਮਹਿਤਾ, 20 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਜੂਨ `84 ਦੇ ਸਮੂਹ PUNJ2005201907ਸ਼ਹੀਦਾਂ ਨੂੰ ਸਮਰਪਿਤ 35ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਦੀ ਤਿਆਰੀ ਸੰਬੰਧੀ ਅਜ ਦਮਦਮੀ ਟਕਸਾਲ ਨਾਲ ਜੁੜੀਆਂ ਸ਼ਖ਼ਸੀਅਤਾਂ, ਸੰਤਾਂ ਮਹਾਂਪੁਰਸ਼ਾਂ ਅਤੇ ਸ਼ਹੀਦ ਪਰਿਵਾਰਾਂ ਦੀ ਇਕ ਜ਼ਰੂਰੀ ਇਕੱਤਰਤਾ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ `ਚ ਕੀਤੀ ਗਈ।ਆਗੂਆਂ ਨੂੰ ਸ਼ਹੀਦੀ ਸਮਾਗਮ ਸੰਬੰਧੀ ਵੱਖ ਵੱਖ ਡਿਊਟੀਆਂ ਸੌਪੀਆਂ ਗਈਆਂ।ਮੀਟਿੰਗ ਦੌਰਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਘੱਲੂਘਾਰੇ ਦੌਰਾਨ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਅਗਵਾਈ `ਚ ਬਾਬਾ ਠਾਰਾ ਸਿੰਘ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਸਮੇਤ ਸਮੂਹ ਸ਼ਹੀਦਾਂ ਨੇ ਗੁਰਧਾਮਾਂ ਦੀ ਅਜ਼ਮਤ ਅਤੇ ਸਿੱਖ ਕੌਮ ਦੀ ਸ਼ਾਨ-ਆਨ ਬਰਕਰਾਰ ਰਖਣ ਲਈ ਚੜ੍ਹ ਕੇ ਆਈ ਫੌਜ ਦਾ ਬਹਾਦਰੀ ਅਤੇ ਸਿੱਦਕ ਨਾਲ ਟਾਕਰਾ ਕਰਦਿਆਂ ਜਿਵੇਂ ਸ਼ਹਾਦਤਾਂ ਦਿੱਤੀਆਂ ਹਨ ਉਹ 20ਵੀਂ ਸਦੀ ਦੇ ਪੰਜਾਬ ਦੇ ਇਤਿਹਾਸ ਦਾ ਸਿਖਰ ਹਨ। ਸ਼ਹੀਦੀ ਸਮਾਗਮ `ਚ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਉਨਾਂ ਸਿੱਖ ਸੰਗਤਾਂ ਨੂੰ ਸ਼ਹੀਦੀ ਸਮਾਗਮਾਂ `ਚ ਹੁਮ ਹੁੰਮਾ ਕੇ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ।
                 ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ, ਭਾਈ ਈਸ਼ਰ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਬਾਠ, ਬਾਬਾ ਬੁਧ ਸਿੰਘ ਨਿੱਕੇ ਘੁਮਣਾਵਾਲੇ, ਸੰਤ ਸੁਧ ਸਿੰਘ ਲੰਗਰਾਂ ਵਾਲੇ, ਭਾਈ ਜੀਵਾ ਸਿੰਘ, ਬਾਬਾ ਅਜੀਤ ਸਿੰਘ ਤਰਨਾਦਲ, ਬਾਬਾ ਪਾਲ ਸਿੰਘ ਪਟਿਆਲਾ, ਐਕਸੀਅਨ ਜਤਿੰਦਰ ਸਿੰਘ, ਸੰਤ ਕਰਮਜੀਤ ਸਿੰਘ, ਬਲਬੀਰ ਸਿੰਘ ਟਿੱਬਾ ਸਾਹਿਬ, ਬਾਬਾ ਸਤਨਾਮ ਸਿੰਘ ਜਫਰਵਾਲ, ਭਾਈ ਸੁਖਵਿੰਦਰ ਸਿੰਘ ਅਗਵਾਨ, ਸੰਤ ਭਗਤ ਮਿਲਖਾ ਸਿੰਘ ਫ਼ਿਰੋਜਪੁਰ, ਸੰਤ ਦਿਲਬਾਗ ਸਿੰਘ ਅਨੰਦਪੁਰ ਸਾਹਿਬ, ਜਥੇਦਾਰ ਸੁਖਦੇਵ ਸਿੰਘ ਅਨੰਦਪੁਰ, ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ, ਬਾਬਾ ਅਮਰੀਕ ਸਿੰਘ ਕਾਰਸੇਵਾ, ਬਾਬਾ ਮੇਜਰ ਸਿੰਘ ਵਾਂ, ਬਾਬਾ ਦਰਸ਼ਨ ਸਿੰਘ ਘੋੜੇ ਵਾਹ, ਬਾਬਾ ਸੱਜਣ ਸਿੰਘ ਬੇਰ ਸਾਹਿਬ, ਬਾਬਾ ਗੁਰਭੇਜ ਸਿੰਘ ਖਜਾਲਾ, ਬਾਬਾ ਮਨਮੋਹਨ ਸਿੰਘ ਬਾਬਾ ਬੀਰ ਸਿੰਘ ਭੰਗਾਲੀ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਸਜਣ ਸਿੰਘ ਅਲਗੋਕੋਠੀ, ਭਾਈ ਸੁਖ ਹਰਪ੍ਰੀਤ ਸਿੰਘ ਰੋਡੇ, ਗਿਆਨੀ ਸਰਬਜੀਤ ਸਿੰਘ ਢੋਟੀਆਂ, ਫੈਡਰੇਸ਼ਨ ਮਹਿਤਾ ਪ੍ਰਧਾਨ ਅਮਰਬੀਰ ਸਿੰਘ ਢੋਟ, ਲਖਬੀਰ ਸਿੰਘ ਸੇਖੋਂ, ਪ੍ਰੋ. ਸਰਚਾਂਦ ਸਿੰਘ ਸਮੇਤ ਪੰਥਕ ਸ਼ਖ਼ਸੀਅਤਾਂ, ਸੰਤਾਂ ਮਹਾਂਪੁਰਸ਼ਾਂ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply