ਸੰਗਰੂਰ, 21 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ
ਲੋਕ ਸਭਾ ਹਲਕਾ ਸੰਗਰੂਰ ਲਈ 19 ਮਈ ਨੂੰ ਪਈਆਂ ਵੋਟਾਂ ਦੇ ਗਿਣਤੀ ਕਾਰਜਾਂ ਲਈ ਲਗਾਏ ਸਮੁੱਚੇ ਅਮਲੇ ਨੂੰ 23 ਮਈ ਨੂੰ ਹੋਣ ਵਾਲੀ ਗਿਣਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਗਿਣਤੀ ਕਾਰਜਾਂ ਲਈ ਕੰਟਰੋਲ ਯੂਨਿਟ, ਵੀ.ਵੀ.ਪੈਟ ਮਸ਼ੀਨਾਂ ਦੀ ਸਿਖਲਾਈ ਪ੍ਰਾਪਤ ਕਰਨ ਆਏ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ’ਚ ਰੱਖ ਕੇ ਆਪਣੀ ਡਿਊਟੀ ਨਿਭਾਉਣ ਦੀ ਹਦਾਇਤ ਕੀਤੀ।ਇਸ ਸਿਖਲਾਈ-ਕਮ-ਰਿਹਰਸਲ ਦੇ ਪਹਿਲੇ ਪੜਾਅ ਵਿੱਚ ਧੂਰੀ, ਸੰਗਰੂਰ, ਸੁਨਾਮ ਅਤੇ ਦਿੜ੍ਹਬਾ ਜਦਕਿ ਦੂਜੇ ਪੜਾਅ ਵਿੱਚ ਬਾਕੀ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਤੋਂ ਇਲਾਵਾ ਕਾਊਂਟਿੰਗ ਸੁਪਰਵਾਈਜ਼ਰ, ਸਹਾਇਕ ਸੁਪਰਵਾਈਜ਼ਰ ਅਤੇ ਮਾਈਕਰੋ ਅਬਜ਼ਰਵਰਾਂ ਨੇ ਹਿੱਸਾ ਲਿਆ।
ਥੋਰੀ ਨੇ ਸਿਖਲਾਈ ਪ੍ਰਕਿਰਿਆ ’ਚ ਹਿੱਸਾ ਲੈਣ ਆਏ ਸਮੁੱਚੇ ਗਿਣਤੀ ਅਮਲੇ ਨੂੰ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੇ 9 ਹਲਕਾ ਸੈਗਮੈਂਟਾਂ ਲਈ ਪਈਆਂ ਵੋਟਾਂ ਦੀ ਗਿਣਤੀ 23 ਮਈ ਨੂੰ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਹੋਵੇਗੀ।ਉਨ੍ਹਾਂ ਗਿਣਤੀ ਅਮਲੇ ਨੰੂ ਸਪੱਸ਼ਟ ਕੀਤਾ ਕਿ ਗਿਣਤੀ ਕੇਂਦਰ ਵਾਲੀ ਥਾਂ ’ਤੇ ਕਿਸੇ ਨੂੰ ਮੋਬਾਇਲ ਲਿਜਾਉਣ ਦੀ ਇਜ਼ਾਜਤ ਨਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਵੀ.ਵੀ.ਪੈਟ ਦੀ ਸਲਿੱਪ ਅਤੇ ਮਸ਼ੀਨ ਦੇ ਨਤੀਜੇ ਦਾ ਮਿਲਾਨ ਪੂਰੇ ਧਿਆਨ ਨਾਲ ਕੀਤਾ ਜਾਵੇ।
ਇਸ ਤੋਂ ਪਹਿਲਾਂ ਮਾਸਟਰ ਟ੍ਰੇਨਰ ਪੰਕਜ ਡੋਗਰਾ ਨੇ ਸਮੁੱਚੇ ਕਾਊਟਿੰਗ ਸਟਾਫ ਨੂੰ ਪ੍ਰੋਜੈਕਟਰ ਰਾਹੀਂ ਵੀਡੀਓ ਦਿਖਾ ਕੇ ਗਿਣਤੀ ਕਾਰਜਾਂ ਦੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਅਤੇ ਗਿਣਤੀ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ।ਉਨ੍ਹਾਂ ਨੇ ਗਿਣਤੀ ਸਬੰਧੀ ਮੁੱਖ ਕਾਨੂੰਨੀ ਪ੍ਰੋਵੀਜ਼ਨਾਂ ਬਾਰੇ ਗਿਣਤੀ ਸਟਾਫ ਨੂੰ ਦੱਸਿਆ ਕਿ ਈ.ਵੀ.ਐਮ ਮਸ਼ੀਨ ਤੇ ਵੀ.ਵੀ.ਪੈਟ ਦੀ ਛੋਟੀ ਤੋਂ ਛੋਟੀ ਬਾਰੀਕੀ ਬਾਰੇ ਪਤਾ ਹੋਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।ਉਨ੍ਹਾਂ ਦੱਸਿਆ ਕਿ ਗਿਣਤੀ ਤੋਂ ਪਹਿਲਾਂ ਮਸ਼ੀਨ ਦੀ ਸੀਲ ਨੂੰ ਚੰਗੀ ਤਰ੍ਹਾਂ ਜਾਂਚ ਲਿਆ ਜਾਵੇ, ਕਿਸੇ ਕਿਸਮ ਦੀ ਸਮੱਸਿਆ ਹੋਣ ਦੀ ਸੂਰਤ ’ਚ ਤੁਰੰਤ ਆਪਣੇ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਰਿਪੋਰਟ ਕੀਤੀ ਜਾਵੇ।
ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਸੰਗਰੂਰ ਅਵਿਕੇਸ਼ ਗੁਪਤਾ, ਸਹਾਇਕ ਰਿਟਰਨਿੰਗ ਅਫ਼ਸਰ ਸੁਨਾਮ ਮਨਜੀਤ ਕੌਰ, ਸਹਾਇਕ ਰਿਟਰਨਿੰਗ ਅਫਸਰ ਦਿੜ੍ਹਬਾ ਪਵਿੱਤਰ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਧੂਰੀ ਸਤਵੰਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media