Wednesday, March 4, 2026

ਜਿਲ੍ਹਾ ਚੋਣ ਅਧਿਕਾਰੀ ਵੱਲੋਂ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ ਕਮ ਜਿਲ੍ਹਾ ਮੈਜਿਸਟਰੇਟ  ਸ਼ਿਵਦੁਲਾਰ ਸਿੰਘ ਢਿਲੋਂ ਨੇ ਇਕ ਹੁਕਮ ਰਾਹੀਂ Shivdular Singh Dhillon DCਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਨਰਲ ਚੋਣ ਲੋਕ ਸਭਾ 2019 ਅਨੁਸਾਰ ਅੰਮ੍ਰਿਤਸਰ ਲੋਕ ਸਭਾ ਹਲਕੇ ਪੋਲਿੰਗ ਸਟੇਸ਼ਨ ਨੰਬਰ 123 ਰਾਜਾਸਾਂਸੀ ਵਿਖੇ ਰੀ-ਪੋਲ 22 ਮਈ 2019 ਨੂੰ ਹੋ ਰਹੀ ਹੈ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੇ ਉਪ ਮੰਡਲ, ਅਜਨਾਲਾ ਵਿਚ ਪੈਂਦੇ ਏਰੀਏ ਦੇ ਕਿਸੇ ਵੀ ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ ਅਤੇ ਉਸ ਦੀ ਵਰਤੋਂ ਅਤੇ ਸਟੋਰ ਕਰਨ ਤੇ ਪਾਬੰਦੀ ਲਗਾਈ ਗਈ ਹੈ।  ਇਸ ਤੋਂ ਇਲਾਵਾ ਚੋਣਾਂ ਨੂੰ ਵੇਖਦੇ ਹੋਏ ਹਲਕੇ ਵਿਚ ਲਾੳੂਡ ਸਪੀਕਰਾਂ ਦੀ ਵਰਤੋਂ ਉਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 20 ਮਈ 2019 ਨੂੰ ਸ਼ਾਮ 6:00 ਵਜੇ ਤੋਂ 22 ਮਈ 2019 ਨੂੰ ਪੋਲਿੰਗ ਖ਼ਤਮ ਹੋਣ ਤੱਕ ਲਾਗੂ ਰਹੇਗਾ।
    ਜਨਰਲ ਚੋਣ ਲੋਕ ਸਭਾ 2019 ਨੂੰ ਮੁੱਖ ਰੱਖਦਿਆਂ ਹੋਇਆਂ ਜਿਲ੍ਹਾ ਅੰਮਿ੍ਰਤਸਰ ਦੇ ਉਪ ਮੰਡਲ, ਅਜਨਾਲਾ ਵਿੱਚ 20 ਮਈ 2019 ਨੂੰ ਸ਼ਾਮ 6 ਵਜੇ ਤੋਂ ਬਾਅਦ 22 ਮਈ 2019 ਨੂੰ ਪੋਲਿੰਗ ਖ਼ਤਮ ਹੋਣ ਤੋਂ ਇਕ ਦਿਨ ਬਾਅਦ 23 ਮਈ 2019 ਨੂੰ ਸ਼ਾਮ 6 ਵਜੇ ਤੱਕ ਕਿਸੇ ਵੀ ਰਾਜਨੀਤਕ ਪਾਰਟੀ ਵੱਲੋਂ 5 ਤੋਂ ਵੱਧ ਵਿਅਕਤੀਆਂ ਦਾ ਇਕੱਠ ਜਾਂ ਕਿਸੇ ਵੀ ਤਰ੍ਹਾਂ ਦੀਆਂ ਪਬਲਿਕ ਮੀਟਿੰਗਾਂ/ਰੈਲੀਆਂ/ ਲਾਊਡ ਸਪੀਕਰਾਂ ਰਾਹੀਂ ਚੋਣ ਪ੍ਰਚਾਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।ਇਹ ਹੁਕਮ 20 ਮਈ 2019 ਨੂੰ ਸ਼ਾਮ 6:00 ਵਜੇ ਤੋਂ 23 ਮਈ 2019 ਨੂੰ 6 ਵਜੇ ਤੱਕ ਲਾਗੂ ਰਹੇਗਾ।
    ਜਨਰਲ ਚੋਣ ਲੋਕ ਸਭਾ 2019 ਨੂੰ ਮੁੱਖ ਰੱਖਦਿਆਂ ਜਿਲ੍ਹਾ ਅੰਮ੍ਰਿਤਸਰ ਲੋਕ ਸਭਾ ਹਲਕੇ ਪੋਲਿੰਗ ਸਟੇਸ਼ਨ ਨੰਬਰ 123 ਰਾਜਾਸਾਂਸੀ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਮੋਬਾਇਲ ਫੋਨ ਜਾਂ ਵਾਇਰਲੈਸ ਲਿਜਾਉਣ `ਤੇ ਮਨਾਹੀ ਦੇ ਹੁਕਮ ਲਗਾਈ ਗਈ ਹੈ। ਇਹ ਹੁਕਮ ਚੋਣ ਡਿਊਟੀ `ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।ਇਕ ਤਰਫਾ ਇਹ ਹੁਕਮ ਪਾਸ ਕੀਤਾ ਜਾਂਦਾ ਹੈ ਜੋ 22 ਮਈ 2019 ਨੂੰ ਸਵੇਰ 7:00 ਵਜੇ ਤੋਂ ਸ਼ਾਮ ਨੂੰ ਪੋਲਿੰਗ ਖ਼ਤਮ ਹੋਣ ਤੱਕ ਲਾਗੂ ਰਹੇਗਾ।
    ਜਿਲ੍ਹਾ ਚੋਣ ਅਧਿਕਾਰੀ ਨੇ ਇਸ ਤੋਂ ਇਲਾਵਾ ਚੋਣਾਂ ਅਮਨਪੂਰਵਕ ਤੇ ਬਿਨਾਂ ਕਿਸੇ ਡਰ ਦੇ ਕਰਵਾਉਣ ਲਈ ਜਿਲ੍ਹਾ ਅੰਮਿ੍ਰਤਸਰ ਲੋਕ ਸਭਾ ਹਲਕੇ ਪੋਲਿੰਗ ਸਟੇਸ਼ਨ ਨੰਬਰ 123 ਰਾਜਾਸਾਂਸੀ ਵਿਖੇ ਰੀ-ਪੋਲ ਦੇ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਹਰ ਕਿਸਮ ਦੇ ਹਥਿਆਰ, ਅਗਨ ਸਾਸ਼ਤਰ, ਵਿਸਫੋਟਕ ਪਦਾਰਥ, ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ, ਜਿਸ ਵਿਚ ਟਕੂਏ, ਬਰਛੇ, ਛੁਰੇ ਆਦਿ ਵੀ ਸ਼ਾਮਿਲ ਹਨ, ਲੈ ਕੇ ਚੱਲਣ `ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 22 ਮਈ ਨੂੰ ਪੋਲਿੰਗ ਖਤਮ ਹੋਣ ਤੱਕ ਲਾਗੂ ਰਹੇਗਾ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply