ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਅਧੀਨ ਖਾਲਸਾ ਹਾਕੀ ਅਕੈਡਮੀ ਦੀਆਂ 3
ਖਿਡਾਰਣਾਂ ਨੂੰ ਕੋਰ ਜੂਨੀਅਰ ਇੰਡੀਅਨ ਨੈਸ਼ਨਲ ਵੂਮੈਨ ਹਾਕੀ ਟੀਮ ਲਈ ਚੁਣਿਆ ਗਿਆ।ਇਹ ਟੀਮ ਜੂਨੀਅਰ ਟੈਸਟ ਸੀਰੀਅਸ ਦੌਰਾਨ ਆਇਰਲੈਂਡ ਅਤੇ ਬੈਲਾਰੂਸ ਖਿਲਾਫ਼ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਜਾ ਰਹੀਆਂ ਹਨ।ਅਕੈਡਮੀ ਦੀਆਂ ਉਭਰ ਰਹੀਆਂ ਇਹ ਖਿਡਾਰਣਾਂ ਰੀਤ, ਪ੍ਰਿਯੰਕਾ ਅਤੇ ਗਗਨਦੀਪ ਕੌਰ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਹਨ, ਜੋ ਕਿ ਹੁਣ ਟੀਮ ਦੀ ਵਾਈਸ ਕੈਪਟਨ ਹੈ, 24 ਮਈ ਤੋਂ 15 ਜੂਨ ਤੱਕ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੀਆਂ।
ਇਸ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਲੜਕੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਬੰਧਕਾਂ ਦੁਆਰਾ ਸ਼ੁਰੂ ਕੀਤੀ ਗਈ ਵਿਸ਼ਾਲ ਸਿਖਲਾਈ ਦੇ ਬਾਅਦ ਹਾਕੀ ਖਿਡਾਰਣਾਂ ਦੀ ਟੀਮ ਵੱਡੇ ਪੱਧਰ ’ਤੇ ਪ੍ਰਸ਼ੰਸਾ ਪ੍ਰਾਪਤ ਕਰ ਰਹੀ ਹੈ।ਛੀਨਾ ਨੇ ਉਕਤ ਪ੍ਰਾਪਤੀ ਲਈ ਡਾਇਰੈਕਟਰ ਖੇਡਾਂ ਡਾ. ਕੰਵਲਜੀਤ ਸਿੰਘ, ਕੋਚ ਬਲਦੇਵ ਸਿੰਘ, ਅਮਰਜੀਤ ਸਿੰਘ ਤੋਂ ਇਲਾਵਾ ਖ਼ਾਲਸਾ ਕਾਲਜ ਸਪੋਰਟਸ ਵਿਭਾਗ ਦੇ ਮੁੱਖੀ ਡਾ. ਦਲਜੀਤ ਸਿੰਘ, ਬਚਨਪਾਲ ਸਿੰਘ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਔਰਤਾਂ ਦੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸੁਸਾਇਟੀ ਦਾ ਮੁੱਖ ਮਕਸਦ ਹੈ।
ਡਾ. ਕੰਵਲਜੀਤ ਸਿੰਘ, ਡਾ. ਦਲਜੀਤ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਾਡਾ ਧਿਆਨ ਵਿਸ਼ੇਸ਼ ਤੌਰ ’ਤੇ ਮਹਿਲਾ ਖੇਡਾਂ ’ਤੇ ਹੈ ਅਤੇ ਇਸ ਤਰ੍ਹਾਂ ਅਕੈਡਮੀ ਦੀ ਵਿਚਾਰਧਾਰਾ ਨੂੰ ਸਮਝਿਆ ਗਿਆ।ਮੈਨੇਜਮੈਂਟ ਨੇ ਦ੍ਰੋਣਾਚਾਰੀਆ ਐਵਾਰਡ ਜੇਤੂ ਰਾਸ਼ਟਰੀ ਹਾਕੀ ਕੋਚ ਬਲਦੇਵ ਸਿੰਘ ਨੂੰ ਟੀਮ ਦਾ ਸੀਨੀਅਰ ਕੋਚ, ਜਦਕਿ ਅਮਰਜੀਤ ਸਿੰਘ ਨੂੰ ਜੂਨੀਅਰ ਕੋਚ ਥਾਪਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਉਕਤ ਟੀਮ ਦੀਆਂ ਖਿਡਾਰਣਾਂ ਨੇ ਬੀਤੇ ਸਮੇਂ ਦੌਰਾਨ ਨਹਿਰੂ ਕੱਪ ਦਿੱਲੀ, ਯੂਥ ਉਲਪਿੰਕਸ (ਨੀਂਦਰਲੈਂਡ), ਅੰਡਰ 18 ਏਸ਼ੀਅਨ ਗੇਮਜ਼ ਥਾਈਲੈਂਡ, ਅੰਡਰ 13 ਛੇ ਨੇਸ਼ਨ ਟੂਰਨਾਮੈਂਟ ਬੈਲਜੀਅਮ, ਟੈਸਟ ਮੈਚ ਆਸਟਰੇਲੀਆ ਅਤੇ ਖੇਲੋ ਇੰਡੀਆ ਗੇਮਸ ’ਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media