ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਭਾਜਪਾ ਉਮੀਦਵਾਰ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ 99626 ਵੋਟਾਂ ਦੇ ਫਰਕ ਨਾਲ ਹਰਾ ਕੇ ਇਸ ਵੱਕਾਰੀ ਸੀਟ `ਤੇ ਮੁੜ ਕਬਜ਼ਾ ਕਰ ਲ਼ਿਆ ਹੈ।ਜਿਲਾ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਔਜਲਾ ਨੂੰ ਕੁੱਲ 445032 ਵੋਟਾਂ ਮਿਲੀਆਂ ਜਦ ਕਿ ਹਰਦੀਪ ਸਿੰਘ ਪੁਰੀ 345406 ਵੋਟਾਂ ਲੈ ਕੇ ਦੂਜੇ ਅਤੇ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ 20087 ਵੋਟਾਂ ਲੈ ਕੇ ਤੀਜੇ ਸਥਾਨ `ਤੇ ਰਹੇ।ਪੀ.ਡੀ.ਏ ਵਿੱਚ ਸ਼ਾਮਲ ਸੀਪੀਆਈ ਉਮੀਦਵਾਰ ਦਸਵਿੰਦਰ ਕੌਰ ਨੇ 16335 ਵੋਟਾਂ ਪ੍ਰਾਪਤ ਕੀਤੀਆਂ। ਇਹਨਾਂ ਤੋਂ ਇਲਾਵਾ 26 ਹੋਰ ਉਮੀਦਵਾਰ ਤਿੰਨ ਤੋ ਚਾਰ ਅੱਖਰਾਂ ਤੱਕ ਹੀ ਸੀਮਿਤ ਰਹੇ। ਗੁਰਜੀਤ ਔਜਲਾ ਦੀ ਜਿੱਤ `ਤੇ ਉਨਾਂ ਦੇ ਸਮਰਥਕਾਂ ਨੇ ਢੋਲ ਢਮੱਕਿਆਂ ਨਾਲ ਜਸ਼ਨ ਮਨਾਏ।ਜਿਲਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਗੁਰਜੀਤ ਔਜਲਾ ਨੂੰ ਜਿੱਤ ਦਾ ਸਰਟੀਫੀਕੇਟ ਪ੍ਰਦਾਨ ਕੀਤਾ।ਜਿਕਰਯੋਗ ਹੈ ਕਿ ਭਾਜਪਾ ਨੇ ਸਥਾਨਕ ਆਗੂਆਂ ਨੂੰ ਨਜ਼ਰਅੰਦਾਜ਼ ਕਰ ਕੇ ਹਰਦੀਪ ਪੁਰੀ ਨੂੰ ਪੈਰਾਸ਼ੁਟ ਰਾਹੀਂ ਅੰਮ੍ਰਿਤਸਰ ਦੇ ਮੈਦਾਨ `ਚ ੳੇੁਤਾਰਿਆ ਸੀ, ਜੋ ਅੰਮ੍ਰਿਤਸਰ ਦੇ ਵੋਟਰਾਂ ਨੇ ਪਸੰਦ ਨਹੀਂ ਕੀਤਾ।ਯਦ ਰਹੇ ਇਸ ਤੋਂ ਪਹਿਲਾਂ ਵੀ ਉਘੇ ਭਾਜਪਾ ਆਗੂ ਅਤੇ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਅੰਮ੍ਰਿਤਸਰ ਵਾਸੀ ਹਰਾ ਕੇ ਦਿੱਲੀ ਵਾਪਸ ਭੇਜ ਚੁੱਕੇ ਹਨ।
ਇਸ ਮੌਕੇ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ, ਜਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ਸੋਨੀਆ, ਵਿਧਾਇਕ ਸੁਨੀਲ ਦੱਤੀ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਡਾ. ਰਾਜ ਕੁਮਾਰ, ਵਿਧਾਇਕ ਤਰਸੇਮ ਸਿੰਘ ਡੀ.ਸੀ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਕਾਂਗਰਸ ਜਿਲਾ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਅਤੇ ਹੋਰ ਕਾਂਗਰਸੀ ਆਗੂ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …