ਭੀਖੀ, 24 ਮਈ (ਪੰਜਾਬ ਪੋਸਟ – ਕਮਲ ਕਾਂਤ) – ਬਠਿੰਡਾ ਤੋਂ ਅਕਾਲੀ ਭਾਜਪਾ ਗਠਜੋੜ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦਾ ਜਸ਼ਨ
ਹਲਕੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਦੇਖਣ ਨੂੰ ਮਿਲਿਆ।ਇਸ ਖੁਸ਼ੀ ਨੂੰ ਸਾਂਝਾ ਕਰਦਿਆਂ ਕਸਬਾ ਭੀਖੀ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਮੁੱਖ ਚੋਣ ਦਫ਼ਤਰ ਵਿਖੇ ਅਕਾਲੀ ਭਾਜਪਾ ਦੇ ਵਰਕਰਾਂ ਵਲੋਂ ਬੀਬਾ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡ ਕੇ ਅਤੇ ਪਟਾਕੇ ਚਲਾਏ ਗਏ।ਮਾਨਸਾ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਜਿਥੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਉਥੇ ਹੀ ਆਪਣੇ ਇਲਾਕੇ ਦੇ ਅਕਾਲੀ ਭਾਜਪਾ ਵਰਕਰਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਤੇ ਸੁਖਦੇਵ ਸਿੰਘ ਫਰਮਾਹੀ, ਵਿਜੈ ਕੁਮਾਰ, ਸੁਖਦੀਪ ਸਿੰਘ ਚਹਿਲ, ਰਾਮਪਾਲ, ਕਰਮਜੀਤ ਸਿੰਘ ਪੀ.ਏ, ਵਿਜੈ ਗਰਗ, ਭੀਮ ਸੈਨ ਬਾਂਸਲ, ਜਗਸੀਰ ਸਿੰਘ ਨੰਬਰਦਾਰ, ਕੁਲਸ਼ੇਰ ਸਿੰਘ ਰੂਬਲ, ਪ੍ਰਸ਼ੋਤਮ ਮੱਤੀ, ਮਲਕੀਤ ਸਿੰਘ ਬਾਬੇਕਾ, ਬਲਵਿੰਦਰ ਸ਼ਰਮਾ, ਗੁਲਸ਼ਨ ਸਿੰਘ ਮਿੱਤਲ, ਭੂਸ਼ਨ ਕੁਮਾਰ ਲਹਿਰੇ ਵਾਲੇ, ਜਸਵੰਤ ਸਿੰਘ, ਦੀਪਕ ਕੁਮਾਰ ਕਾਕੂ, ਗੋਰਾ ਲਾਲ, ਜਸਵੰਤ ਸਿੰਘ, ਸ਼ਾਮ ਲਾਲ ਧਲੇਵਾਂ, ਬਲਰਾਜ ਸਿੰਘ ਤੇ ਅਕਾਲੀ-ਭਾਜਪਾ ਵਰਕਰ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media