ਲੌਂਗੋਵਾਲ, 24 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਮਿਲੀ ਸ਼ਾਨਦਾਰ ਜਿੱਤ `ਤੇ ਸਥਾਨਕ ਸ਼ਹਿਰ ਦੇ
ਭਾਜਪਾ ਵਰਕਰਾਂ ਅਤੇ ਅਹੁਦੇਦਾਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਪ੍ਰਗਟ ਕੀਤੀ।ਸੂਬਾ ਭਾਜਪਾ ਦੇ ਸਾਬਕਾ ਸਕੱਤਰ ਅਮਨਦੀਪ ਸਿੰਘ ਪੂਨੀਆ ਅਤੇ ਭਾਜਪਾ ਜ਼ਿਲ੍ਹਾ ਸੰਗਰੂਰ-2 ਦੇ ਕਿਸਾਨ ਮੋਰਚੇ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਨਮੋਲ ਦੀ ਅਗਵਾਈ ਵਿੱਚ ਵਰਕਰਾਂ ਨੇ ਭਾਜਪਾ ਅਤੇ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਾਏ ਅਤੇ ਜਨਤਾ ਵੱਲੋਂ ਭਾਜਪਾ ਨੂੰ ਦਿੱਤੇ ਗਏ ਜਨਾਦੇਸ਼ ਕਾਰਨ ਜਨਤਾ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਭਾਜਪਾ ਆਗੂਆਂ ਅਮਨ ਪੂਨੀਆ ਅਤੇ ਮਨਪ੍ਰੀਤ ਨਮੋਲ ਨੇ ਕਿਹਾ ਕਿ ਮੋਦੀ ਦੇਸ਼ ਦੀ ਜਨਤਾ ਦੀਆਂ ਉਮੀਦਾਂ `ਤੇ ਖਰੇ ਉਤਰਨਗੇ ਅਤੇ ਦੇਸ਼ ਤੇ ਜਨਤਾ ਹਿਤ `ਚ ਲਗਾਤਾਰ ਕੰਮ ਕਰਨਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media