Monday, September 21, 2026

ਜਿੱਤ ਹਾਸਲ ਕਰਨ `ਤੇ ਔਜਲਾ ਨੇ ਹਲਕਾ ਵਾਸੀਆਂ ਦਾ ਕੀਤਾ ਧੰਨਵਾਦ

ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹਲਕੇ ਦਾ ਵਿਕਾਸ ਹੋਵੇਗੀ ਪਹਿਲਾ- ਔਜਲਾ
ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਜਿੱਤ ਹਾਸਲ ਕਰਨ ਵਾਲੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ PUNJ2505201902ਸਮੂਹ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਹਲਕੇ ਦੇ ਸਰਵੱਪਖੀ ਵਿਕਾਸ ਲਈ ਯਤਨ ਜਾਰੀ ਰੱਖਣ ਦਾ ਅਹਿਦ ਕੀਤਾ ਹੈ।
ਲ਼ੋਕ ਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਜਿਤ ਹਾਸਲ ਕਰਨ ਬਾਅਦ ਪਹਿਲੀ ਸਵੇਰ ਸੈਰ ਕਰਨ ਪਹੁੰਚੇ।ਸ਼ਹਿਰ ਵਾਸੀਆਂ ਨਾਲ ਚਾਹ ਦੀਆਂ ਚੁਸਕੀਆਂ ਸਾਂਝੀਆਂ ਕਰਨ ਉਪਰੰਤ ਪਾਰਟੀ ਦੇ ਮੁੱਖ ਦਫਤਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੂਸਰੀ ਵਾਰ ਅੰਮ੍ਰਿਤਸਰ ਵਾਸੀਆਂ ਦੀ ਸੇਵਾ ਲਈ ਚੁਣੇ ਗਏ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਉਨਾਂ੍ਹ ਵਿੱਚ ਵਿਸਵਾਸ਼ ਪ੍ਰਗਟਾਉਣ ਲਈ ਸਮੂਹ ਹਲਕਾ ਵਾਸੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਮਾਤਮਾ ਦੇ ਅਸ਼ੀਰਵਾਦ ਸਦਕਾ ਹਲਕਾ ਵਾਸੀਆਂ ਵਲੋਂ ਉਨ੍ਹਾਂ ਨੂੰ ਮੁੜ ਸੇਵਾ ਦਿਤੀ ਗਈ ਹੈ।ਉਹ ਹਲਕੇ ਦੇ ਸਮੂਹ ਨਾਗਰਿਕਾਂ ਦੇ ਸੰਸਦ ਮੈਂਬਰ ਹਨ ਅਤੇ ਉਹ ਪਾਰਟੀਬਾਜੀ ਤੋਂ ਉੱਪਰ ਉਠ ਕੇ ਹਰ ਸ਼ਹਿਰ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜਰ ਰਹਿਣਗੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply