Wednesday, March 4, 2026

ਲੋਕ ਸਭਾ ਹਲਕਾ ਸੰਗਰੂਰ ਤੋਂ ਆਪ ਦੇ ਭਗਵੰਤ ਮਾਨ ਨੇ ਕਾਂਗਰਸ ਤੇ ਅਕਾਲੀ ਦਲ ਨੂੰ ਪਛਾੜਿਆ

ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਖ਼ਤ PUNJ2505201903ਸੁਰੱਖਿਆ ਪ੍ਰਬੰਧਾਂ ਹੇਠ ਸਫ਼ਲਤਾ ਪੂਰਵਕ ਨੇਪਰੇ ਚੜ੍ਹ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਚੋਣਾ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ 413561 ਵੋਟਾਂ ਲੈ ਕੇ ਜੇਤੂ ਰਹੇ।ਉਨ੍ਹਾਂ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋ ਨੂੰ  303350 ਵੋਟਾਂ ਪਈਆਂ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ  263498 ਵੋਟਾਂ ਪਈਆਂ।
    ਥੋਰੀ ਨੇ ਦੱਸਿਆ ਕਿ ਹਲਕਾ ਸੈਗਮੈਟ ਲਹਿਰਾ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਨੂੰ  34101, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ  44521 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ  35592, ਹਲਕਾ ਸੈਗਮੈਟ ਦਿੜ੍ਹਬਾ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਨੂੰ  28654, ਸ਼੍ਰੋਮਣੀ ਅਕਾਲੀ ਦਲ ਨੂੰ  31033 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ  60089 ਵੋਟਾਂ ਪਈਆਂ।ਸੁਨਾਮ ਸੈਂਗਮੈਂਟ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਨੂੰ  35210, ਸ਼੍ਰੋਮਣੀ ਅਕਾਲੀ ਦਲ ਨੂੰ  38429 ਅਤੇ ਆਮ ਆਦਮੀ ਪਾਰਟੀ ਨੂੰ  58205, ਹਲਕਾ ਸੈਂਗਮੈਂਟ ਭਦੌੜ ’ਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਨੂੰ  30849, ਸ਼੍ਰੋਮਣੀ ਅਕਾਲੀ ਦਲ ਨੂੰ  23148 ਅਤੇ ਆਮ ਆਦਮੀ ਪਾਰਟੀ ਨੂੰ  40988, ਹਲਕਾ ਸੈਂਗਮੈਂਟ ਬਰਨਾਲਾ ’ਚ ਕਾਂਗਰਸ ਦੇ ਉਮੀਦਵਾਰ ਨੂੰ  36309, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ  27220 ਅਤੇ ਆਮ ਆਦਮੀ ਪਾਰਟੀ ਨੂੰ  41732 ਵੋਟਾਂ ਪਈਆਂ। ਮਹਿਲ ਕਲਾਂ ਹਲਕਾ ਸੈਂਗਮੈਂਟ ’ਚ ਕਾਂਗਰਸ ਨੂੰ  32720, ਸ਼੍ਰੋਮਣੀ ਅਕਾਲੀ ਦਲ ਨੂੰ  19699 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ  40441, ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਲੇਰਕੋਟਲਾ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਨੂੰ 45037, ਸ੍ਰੋਮਣੀ ਅਕਾਲੀ ਦਲ ਨੂੰ  23571 ਅਤੇ ਆਮ ਆਦਮੀ ਪਾਰਟੀ ਨੂੰ  32561, ਹਲਕਾ ਧੂਰੀ ’ਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਨੂੰ  26069, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ  24216 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ  50140 ਵੋਟਾਂ ਪ੍ਰਾਪਤ ਹੋਈਆਂ।ਉਨ੍ਹਾਂ ਦੱਸਿਆ ਕਿ ਹਲਕਾ ਸੈਗਮੈਂਟ ਸੰਗਰੂਰ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਨੂੰ  33610, ਸ਼੍ਰੋਮਣੀ ਅਕਾਲੀ ਦਲ ਨੂੰ  30785, ਆਮ ਆਦਮੀ ਪਾਰਟੀ ਨੂੰ  52453 ਵੋਟਾਂ ਪਈਆਂ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply