ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਵਲੋਂ ਪ੍ਰਾਪਤ ਕੀਤੀ ਗਈ ਹੂੰਝਾ ਫੇਰ ਜਿੱਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਸਕੱਤਰ ਸ਼ਿਸ਼ਨਪਾਲ ਗਰਗ ਨੇ ਕਿਹਾ ਹੈ ਕਿ ਇਸ ਜਿੱਤ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ ਕਿ ਦੇਸ਼ ਦੀ ਜਨਤਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ
ਦੀ ਲੀਡਰਸ਼ਿਪ ‘ਤੇ ਪੂਰਾ ਭਰੋਸਾ ਹੈ। ਉਨਾਂ ਕਿਹਾ ਕਿ ਐਨ.ਡੀ.ਏ ਸਰਕਾਰ ਨੇ ਆਪਣੇ ਪਿਛਲੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ ਭਲਾਈ ਸਕੀਮਾਂ ਸ਼ੁਰੂ ਕਰਕੇ ਦੇਸ਼ ਦੇ ਵੱਡੀ ਗਿਣਤੀ ਲੋਕਾਂ ਨੂੰ ਲਾਭ ਦਿੱਤਾ, ਜਿਸ ਦੇ ਇਨਾਮ ਵਜੋਂ ਭਾਰਤ ਦੀ ਜਨਤਾ ਨੇ ਦੂਸਰੀ ਵਾਰ ਭਾਜਪਾ ਦੇ ਹੱਕ ਜਿੱਤ ਦਾ ਫ਼ਤਵਾ ਐਨ.ਡੀ.ਏ ਸਰਕਾਰ ਦੀਆਂ ਨੀਤੀਆਂ `ਤੇ ਮੋਹਰ ਲਾ ਕੇ ਨਰਿੰਦਰ ਮੋਦੀ ਖ਼ਿਲਾਫ਼ ਗ਼ਲਤ ਸ਼ਬਦ ਬੋਲਣ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।ਉਨ੍ਹਾਂ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਨੂੰ ਇਸ ਰਿਕਾਰਡ ਤੋੜ ਜਿੱਤ ਦੀ ਵਧਾਈ ਦਿੱਤੀ।
ਇਸ ਮੌਕੇ ਸੰਦੀਪ ਕੁਮਾਰ ਮੰਡਲ ਪ੍ਰਧਾਨ ਲੌਂਗੋਵਾਲ, ਬਿਕਰਮਜੀਤ ਸਿੰਘ ਦੁੱਗਾਂ ਜਨਰਲ ਸਕੱਤਰ, ਤਰਸੇਮ ਗੁਪਤਾ, ਰਤਨ ਕੁਮਾਰ, ਸੁਮਿਤ ਮੰਗਲਾ, ਰਾਜ ਕੁਮਾਰ ਮੰਡੇਰ, ਜੋਨੀ, ਗੁਰਮੀਤ ਸਿੰਘ, ਚਰਨਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media