Wednesday, March 4, 2026

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਖਾਦਾਂ ਦੀ ਵਰਤੋਂ ਬਾਰੇ ਕੀਤਾ ਪ੍ਰੇਰਿਤ

ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਸਕੱਤਰ ਖੇਤੀਬਾੜੀ ਪੰਜਾਬ ਸਰਕਾਰ ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਸੁਤੰਤਰ PUNJ2505201907ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਬਹਿਲੋਦਪੁਰ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਭੌਂਅ ਪਰਖ ਅਫਸਰ ਨੇ ਕੀਤੀ।ਕੈਂਪ ਦੌਰਾਨ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਅਤੇ ਖੇਤਾਂ ਦੇ ਖੁਰਾਕੀ ਤੱਤਾਂ ਦੇ ਨਕਸ਼ਿਆਂ ਬਾਰੇ ਜਾਗਰੁਕ ਕੀਤਾ ਗਿਆ।ਇਸ ਮੌਕੇ ਮਨਜੀਤ ਕੌਰ ਖੇਤੀ ਉਪ ਨਿਰੀਖਕ, ਸਾਹਿਲ ਮਹਾਜਨ, ਮਨਦੀਪ ਹੰਸ, ਬਲਵਿੰਦਰ ਕੁਮਾਰ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਕਾਸ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਫਸਲਾਂ ਵਿੱਚ ਸੰਤੁਲਤ ਖਾਦਾਂ ਦੀ ਵਰਤੋਂ ਕਰਨ ਨੂੰ ਉਤਸ਼ਾਹਿਤ ਕਰਨ ਲਈ ਜ਼ਿਲਾ ਪਠਾਨਕੋਟ ਦੇ ਸਮੂਹ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ, ਸਾਂਝੀਆਂ ਇਮਾਰਤਾਂ ਵਿੱਚ ਖੇਤਾਂ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਲਗਾਏ ਜਾ ਰਹੇ ਹਨ।ਉਨਾਂ ਦੱਸਿਆ ਕਿ ਇਨਾਂ ਨਕਸ਼ਿਆਂ ਦਾ ਮੁੱਖ ਮੰਤਵ ਕਿਸਾਨਾਂ ਨੂੰ ਜ਼ਮੀਨ ਵਿੱਚ ਵੱਖ ਵੱਖ ਖੁਰਾਕੀ ਤੱਤਾਂ ਦੀ ਘਾਟ ਅਤੇ ਉਨਾਂ ਦੀ ਪੂਰਤੀ ਬਾਰੇ ਜਾਗਰੁਕ ਕਰਨਾ ਹੈ।
            ਉਨਾਂ ਕਿਹਾ ਕਿ ਪੰਜਾਬ ਵਿੱਚ 2000-2001 ਦੌਰਾਨ ਪ੍ਰਤੀ ਹੈਕਟੇਅਰ ਖਾਦਾਂ (ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼) ਦੀ ਖਪਤ 169 ਕਿਲੋ ਸੀ, ਜੋ 2017-18 ਦੌਰਾਨ ਵਧ ਕੇ 243 ਕਿਲੋ ਪ੍ਰਤੀ ਹੈਕਟੇਅਰ ਹੋ ਗਈ ਹੈ। ਉਨਾਂ ਕਿਹਾ ਕਿ ਪਹਿਲਾਂ ਕਿਸਾਨਾਂ ਵਲੋਂ ਦੇਸੀ ਰੂੜੀ ਦੀ ਵਰਤੋਂ ਕਰਨ ਦੇ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹ ਦਿੱਤਾ ਜਾਂਦਾ ਸੀ ਜਿਸ ਨਾਲ ਜ਼ਮੀਨ ਵਿੱਚ ਖੁਰਾਕੀ ਤੱਤਾਂ ਦਾ ਸੰਤੁਲਣ ਬਣਿਆ ਰਹਿੰਦਾ ਸੀ, ਪਰ ਹੁਣ ਦੇਸੀ ਰੂੜੀ ਦੀ ਘਾਟ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਜ਼ਮੀਨ ਵਿਚ ਖੁਰਾਕੀ ਤੱਤਾਂ ਦਾ ਸ਼ੰੰਤੁਲਨ ਵਿਗੜ ਗਿਆ ਹੈ, ਜਿਸ ਕਾਰਨ ਪੰਜਾਬ ਦੇ ਖੇਤਾਂ ਵਿੱਚ ਛੋਟੇ ਖੁਰਾਕੀ ਤੱਤਾਂ ਦੀ ਘਾਟ ਵਧ ਰਹੀ ਹੈ।ਉਨਾਂ ਕਿਹਾ ਕਿ ਆਮ ਕਰਕੇ ਕਿਸਾਨ ਯੂਰੀਆ ਅਤੇ ਡਾਇਆ ਖਾਦਾਂ ਦੀ ਵਰਤੋਂ ਹੀ ਕਰਦੇ ਹਨ ਜਦ ਕਿ ਲਘੂ ਤੱਤਾਂ ਦੀ ਵਰਤੋਂ ਬਹੁਤ ਘੱਟ ਕੀਤੀ ਜਾਂਦੀ ਹੈੈ।ਉਨਾਂ ਕਿਹਾ ਕਿ ਖਾਦਾਂ ਦੀ ਵਰਤੋਂ ਮਿੱਟੀ ਸਿਹਤ ਕਾਰਡ `ਚ ਦਰਸਾਏ ਨਤੀਜਆਂ ਅਨੁਸਾਰ ਕਰਨ ਨਾਲ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਵੀ ਘਟਾਏ ਜਾ ਸਕਦੇ ਹਨ।
            ਉਨਾਂ ਕਿਹਾ ਕਿ ਮਿੱਟੀ ਸਿਹਤ ਕਾਰਡ ਸਕੀਮ ਤਹਿਤ ਅਗਲੇ ਪੰਜਾਂ ਸਾਲਾਂ ਦੌਰਾਨ ਸਮੁੱਚੇ ਬਲਾਕ ਧਾਰ ਕਲਾਂ ਦੇ ਹਰੇਕ ਕਿਸਾਨ ਦੇ ਖੇਤਾਂ ਦੇ ਮਿੱਟੀ ਦੇ ਨਮੂਨੇ ਲਏ ਜਾਣਗੇ।ਉਨਾਂ ਕਿਹਾ ਕਿ ਸਾਲ 2019-20 ਦੌਰਾਨ 20 ਫੀਸਦੀ ਪਿੰਡਾਂ ਵਿੱਚੋਂ ਮਿੱਟੀ ਦੇ ਨਮੂਨਿਆਂ ਦੀ ਪਰਖ ਕਰਵਾਉਣ ਉਪਰੰਤ ਭੌਂਅ ਸਿਹਤ ਕਾਰਡ ਜਾਰੀ ਕੀਤੇ ਜਾਣਗੇ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply