Wednesday, August 26, 2026

ਚੋਣ ਵਿਜ਼ਨ ਡਾਕੂਮੈਂਟ ਤਹਿਤ ਅੰਮ੍ਰਿਤਸਰ ਦੇ ਵਿਕਾਸ ਲਈ ਕੀਤੇ ਵਾਅਦੇ ਪੂਰੇ ਕਰਵਾਉਣ ਹਰਦੀਪ ਪੁਰੀ- ਔਜਲਾ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜੇਤੂ ਰਹੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਆਪਣੇ ਵਿਰੋਧੀ PUNJ2505201908ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕੇਂਦਰ ਵਿੱਚ ਭਾਜਪਾ ਸਰਕਾਰ ਬਨਣ `ਤੇ ਵਧਾਈ ਦਿੰਦਿਆਂ ਕਿਹਾ ਕਿ ਪੁਰੀ ਰਾਜ ਸਭਾ ਮੈਂਬਰ ਤੇ ਉਨ੍ਹਾਂ ਦੇ ਵੱਡੇ ਭਰਾ ਹਨ।ਉਹਨਾਂ ਹਰਦੀਪ ਪੁਰੀ ਨੂੰ ਬੇਨਤੀ ਕੀਤੀ ਕਿ ਉਨਾਂ੍ਹ ਨੇ ਵਿਜ਼ਨ ਡਾਕੂਮੈਂਟ ਤਹਿਤ ਅੰਮ੍ਰਿਤਸਰ ਦੇ ਵਿਕਾਸ ਲਈ ਜੋ ਵਾਅਦੇ ਲੋਕ ਸਭਾ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਵਾਉਣ।ਔਜਲਾ ਨੇ ਕਿਹਾ ਕਿ ਸਿੱਖਾਂ ਦੀ ਧਾਰਮਿਕ ਰਾਜਧਾਨੀ ਵਜੋਂ ਜਾਣੇ ਜਾਂਦੇ ਗੁਰੂ ਨਗਰੀ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਪਹਿਲ ਹੋਵੇਗੀ। 

Check Also

ਖ਼ਾਲਸਾ ਕਾਲਜ ਵਿਖੇ ਸੰਗੀਤ ਥੈਰੇਪੀ ਅਤੇ ਕੈਂਸਰ ਰੇਡੀਏਸ਼ਨ ‘ਤੇ ਲੈਕਚਰ ਕਰਵਾਇਆ

ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ ਖੂਰਮਣੀਆਂ)¸- ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਕੈਂਸਰ ਰੇਡੀਏਸ਼ਨ ‘ਤੇ …

Leave a Reply