Monday, September 21, 2026

ਭਗਵੰਤ ਮਾਨ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਸ਼ਾਹਪੁਰ ਨੇ ਵੋਟਰਾਂ ਦਾ ਕੀਤਾ ਧੰਨਵਾਦ

ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੂੰ Bhagwant Maan ਭਾਰੀ ਬਹੁਮਤ ਨਾਲ ਜਿਤਾ ਕੇ ਵੱਡਾ ਵਿਸ਼ਵਾਸ ਜਤਾਇਆ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਪਿੰਡ ਸ਼ਾਹਪੁਰ ਦੇ ਪੰਚਾਇਤ ਮੈਂਬਰ ਮਲਕੀਤ ਸਿੰਘ ਸ਼ਾਹਪੁਰ ਨੇ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਵੋਟਰਾਂ ਨੇ ਭਗਵੰਤ ਮਾਨ ਨੁੰ ਵਡੀ ਲੀਡ ਦਿਵਾ ਕਿ ਹਲਕਾ ਵਿਧਾਇਕ ਅਮਨ ਅਰੋੜਾ ਦੇ ਕੰਮਾਂ ਤੋਂ ਸੰਤੁਸ਼ਟ ਹੁੰਦਿਆਂ ਇਕ ਵਾਰ ਫਿਰ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਹੈ। ਉਨ੍ਹਾਂ ਆਪਣੇ ਪਿੰਡ ਸ਼ਾਹਪੁਰ ਕਲਾਂ ਦੇ ਵੋਟਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਦੀਪ ਪੰਡਿਤ, ਦੀਪ ਸਿੰਘ ਮੈਂਬਰ, ਅਮਰਪਾਲ ਸਿੰਘ, ਅਮਰਜੀਤ ਸਿੰਘ ਮਾਸਟਰ, ਗੁਰਪਾਲ ਸਿੰਘ, ਬੀਰਬਲ ਸਿੰਘ ਮੈਂਬਰ, ਬਬਲੀ, ਰਿੰਟੂ, ਜਗਸੀਰ ਸਿੰਘ, ਜੀਤ ਸਿੰਘ, ਬਲਜੀਤ ਸਿੰਘ ਗੇਜੇ ਕਾ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply