ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਨਰੇਂਦਰ ਮੋਦੀ ਭਾਜਪਾ ਸੰਸਦੀ ਦਲ ਅਤੇ ਐਨ.ਡੀ.ਏ ਦੇ ਮੁੜ ਨੇਤਾ ਚੁਣੇ ਗਏ।ਨਰੇਂਦਰ ਮੋਦੀ ਨੇ ਭਾਜਪਾ ਸੰਸਦ
ਮੈਂਬਰਾਂ ਅਤੇ ਐਨ.ਡੀ.ਏ ਭਾਈਵਾਲਾਂ ਵਲੋਂ ਨੇਤਾ ਚੁਣੇ ਜਾਣ ਤੋਂ ਬਾਅਦ ਸਾਰਿਆਂ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਉਹ ਸਭ ਦੇਸ਼ ਦੇ ਵਿਕਾਸ ਲਈ ਮਿਲ ਕੇ ਇਕ ਟੀਮ ਵਜੋਂ ਕੰਮ ਕਰਨਗੇ।ਸੰਸਦ ਦੇ ਨੇਤਾ ਚੁਣੇ ਜਾਣ ਉਪਰੰਤ ਮੋਦੀ ਨੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਐਨ.ਡੀ.ਏ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸ਼ਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੈਰ ਛੂਹ ਕੇ ਉੁਨਾਂ ਦਾ ਆਸ਼ੀਰਵਾਦ ਲ਼ਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media