ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਵਿੱਚ ਵੱਡੀ ਹਾਰ ਦੇ ਕਾਰਣਾਂ `ਤੇ ਚਰਚਾ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ ਦੀ
ਮੀਟਿੰਗ ਕਾਂਗਰਸ ਦਫਤਰ ਵਿੱਚ ਹੋਈ। ਮੀਟਿੰਗ ਦੌਰਾਨ ਕਾਂਗਰਸ ਦੀ ਹਾਰ ਬਾਰੇ ਮੰਥਨ ਕੀਤਾ ਗਿਆ।ਤਕਰੀਬਨ ਸਾਢੇ ਤਿੰਨ ਘੰਟੇ ਚੱਲੀ ਮੀੀਟੰਗ `ਚ ਰਾਹੁਲ ਗਾਂਧੀ ਨੇ ਹਾਰ ਦੀ ਜਿੰੰਮੇਵਾਰੀ ਲੈਂਦਿਆਂ ਆਪਣਾ ਅਸਤੀਫਾ ਮੈਂਬਰਾਂ ਨੂੰ ਸੌਂਪਿਆ।ਪਾਰਟੀ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਮੁਤਾਬਿਕ ਵਰਕਿੰਗ ਕਮੇਟੀ ਨੇ ਇਹ ਅਸਤੀਫਾ ਨਾਮਨਜ਼ੂਰ ਕਰਦਿਆਂ ਪਾਰਟੀ ਵਿੱਚ ਲੋੜੀਦੀਆਂ ਤਬਦੀਲ਼ੀਆਂ ਕਰਨ ਦੇ ਅਧਿਕਾਰ ਰਾਹੁਲ ਗਾਂਧੀ ਨੂੰ ਸੌਂਪੇ।
ਮੀਟਿੰਗ ਵਿੱਚ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਗੁਲਾਮ ਨਬੀ ਅਜਾਦ. ਅੰਬਿਕਾ ਸੋਨੀ, ਸ਼ੀਲਾ ਦੀਕਸ਼ਿਤ, ਪ੍ਰਿੰਯਕਾ ਗਾਂਧੀ ਅਤੇ ਹੋਰ ਕਮੇਟੀ ਮੈਂਬਰ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media