Thursday, August 13, 2026

ਸੁਖਬੀਰ ਤੇ ਹਰਸਿਮਰਤ `ਚੋਂ ਕੌਣ ਮੰਤਰੀ ਬਣੇਗਾ? ਇਹ ਅਧਿਕਾਰ ਪ੍ਰਧਾਨ ਮੰਤਰੀ ਕੋਲ – ਬਾਦਲ

ਭੀਖੀ, 26 ਮਈ (ਪੰਜਾਬ ਪੋਸਟ – ਕਮਲ ਕਾਂਤ) – ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਸਮੂਹ PUNJ2505201921ਪੰਜਾਬੀਆਂ ਤੇ ਅਕਾਲੀ-ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਲੋਕ ਸਭਾ ਚੋਣਾਂ ਦੀ ਲੜਾਈ ਤੇ ਸੰਘਰਸ਼ `ਚ ਸ਼਼ੋ੍ਮਣੀ ਅਕਾਲੀ ਦਲ ਦਾ ਸਾਥ ਦਿੱਤਾ।ਪਿੰਡ ਫਫੜੇ ਭਾਈਕੇ ਵਿਖੇ ਅਕਾਲੀ ਦਲ ਦੇ ਜਿਲਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ ਦੀ ਮਾਤਾ ਮੁਖਤਿਆਰ ਕੌਰ ਦੇ ਭੋਗ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮੁਖ ਲੜਾਈ ਕਾਂਗਰਸ ਨਾਲ ਸੀ, ਜਿਸ ਨੇ ਝੂਠ ਬੋਲ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਪਰ ਨਾਕਾਮ ਰਹੀ।ਇਕ ਸਵਾਲ ਦੇ ਜਵਾਬ `ਚ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੇ ਦੁਬਾਰਾ ਪ੍ਰਧਾਨ ਮੰਤਰੀ ਬਣਨ ਦੀ ਉਨ੍ਹਾਂ ਨੂੰ ਸਭ ਤੋਂ ਵੱਧ ਖੁਸ਼ੀ ਹੈ ਕਿਉਂਕਿ ਉਨ੍ਹਾਂ ਨਾਲ ਬੜਾ ਪਿਆਰ ਹੈ ।ਸੁਖਬੀਰ ਤੇ ਹਰਸਿਮਰਤ `ਚੋਂ ਕੌਣ ਮੰਤਰੀ ਬਣੇਗਾ? ਬਾਰੇ ਉਨ੍ਹਾਂ ਕਿਹਾ ਕਿ ਇਹ ਅਧਿਕਾਰ ਪ੍ਰਧਾਨ ਮੰਤਰੀ ਕੋਲ ਹੈ ਕਿ ਉਹ ਕਿਸ ਨੂੰ ਮੰਤਰੀ ਬਣਾਉਂਦੇ ਹਨ।ਨਾਲ ਹੀ ਉਨ੍ਹਾਂ ਕਿਹਾ ਕਿ ਉਹ ਮੰਤਰੀ ਬਣਨ ਲਈ ਨਹੀਂ ਲੜਦੇ ਸਗੋਂ ਉੁਨਾਂ ਦੀ ਲੜਾਈ ਅਸੂਲਾਂ ਅਤੇ ਅਮਨ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਹੈ। ਬਾਦਲ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਅਗਲੇ ਦਿਨਾਂ `ਚ ਬਠਿੰਡਾ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਲਗਾਤਾਰ ਪਿੰਡਾਂ, ਸ਼ਹਿਰਾਂ `ਚ ਜਾਣਗੇ।
            ਇਸ ਮੌਕੇ ਨਾਜਰ ਸਿੰਘ ਮਾਨਸ਼ਾਹੀਆ ਵਿਧਾਇਕ ਹਲਕਾ ਮਾਨਸਾ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਅਕਾਲੀ ਆਗੂ ਜਗਦੀਪ ਸਿੰਘ ਨਕੱਈ, ਸੁਖਵਿੰਦਰ ਸਿੰਘ ਔਲਖ ਸਾਬਕਾ ਵਿਧਾਇਕ, ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਡਾ: ਨਿਸ਼ਾਨ ਸਿੰਘ ਇੰਚਾਰਜ ਹਲਕਾ ਬੁਢਲਾਡਾ, ਪ੍ਰੇਮ ਕੁਮਾਰ ਅਰੋੜਾ ਜਿਲਾ ਸ਼ਹਿਰੀ ਪ੍ਰਧਾਨ ਮਾਨਸਾ, ਸ਼ੋ੍ਰਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਗੁਰਮੀਤ ਸਿੰਘ ਸਿੱਧੂ, ਦਿਆ ਸਿੰਘ ਸਿੱਧੂ, ਡਾ: ਦਪਿੰਦਰ ਸਿੰਘ ਕਮਿਸ਼ਨਰ ਪਟਿਆਲਾ, ਭਾਜਪਾ ਆਗੂ ਸੁਖਦੇਵ ਸਿੰਘ ਫਰਵਾਹੀ ਤੋਂ ਇਲਾਵਾ ਵੱਡੀ ਗਿਣਤੀ `ਚ ਲੋਕ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply