Thursday, August 13, 2026

ਹਲਕਾ ਖਡੂਰ ਸਾਹਿਬ ਤੋਂ ਡਿੰਪਾ ਦੀ ਇਤਿਹਾਸਕ ਜਿੱਤ `ਤੇ ਕਾਂਗਰਸੀ ਵਰਕਰ ਖੁਸ਼

ਭਿੱਖੀਵਿੰਡ, 26 ਮਈ (ਪੰਜਾਬ ਪੋਸਟ- ਹਰਮੀਤ ਭੁੱਲਰ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਦੀ ਰਿਕਾਰਡ ਜਿੱਤ ਤੋਂ ਬਾਅਦ ਕਾਂਗਰਸ PUNJ2505201922ਪਾਰਟੀ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਖੁਸ਼ੀ ਨੂੰ ਸਾਂਝਾ ਕਰਦੇ ਹੋਏ ਸਰਪੰਚ ਧਰਮਿੰਦਰ ਸਿੰਘ ਦੀਪ ਖਹਿਰਾ ਤੇ ਗੁਰਮੀਤ ਸਿੰਘ ਖਹਿਰਾ ਮਾਣਕਪੁਰਾ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀ ਸਰਕਾਰ ਦੀਆਂ ਨੀਤੀਆਂ ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਹੈ।ਉਨ੍ਹਾਂ ਕਿਹਾ ਕਿ ਪੰਥਕ ਸੀਟ ਤੋਂ ਡਿੰਪਾ ਦੀ ਇਸ ਵੱਡੀ ਲੀਡ ਨੇ ਅਕਾਲੀ ਭਾਜਪਾ ਸਰਕਾਰ ਦਾ ਪੰਜਾਬ ਵਿੱਚੋਂ ਬਿਸਤਰਾ ਗੋਲ ਕਰਕੇ ਰੱਖ ਦਿੱਤਾ ਹੈ।
 ਇਸ ਮੌਕੇ ਚੈਨ ਸਿੰਘ, ਬਗੀਚਾ ਸਿੰਘ, ਜਸਵਿੰਦਰ ਸਿੰਘ, ਜਥੇਦਾਰ ਸੁਰਿੰਦਰ ਸਿੰਘ, ਨੰਬਰਦਾਰ ਚਰਨ ਸਿੰਘ, ਇੰਦਰਜੀਤ ਸਿੰਘ, ਸੁਖਵੰਤ ਸਿੰਘ, ਨਿਰਮਲ ਸਿੰਘ, ਜਸਵੰਤ ਸਿੰਘ ਫੌਜੀ, ਬਲਦੇਵ ਸਿੰਘ, ਦਰਸ਼ਨ ਸਿੰਘ, ਭੁਪਿੰਦਰ ਸਿੰਘ ਮਿਸਤਰੀ, ਤਰਸੇਮ ਸਿੰਘ ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply