Saturday, July 5, 2025
Breaking News

‘ਗੁਰੂ ਨਾਨਕ ਬਾਣੀ ਦਾ ਅਜੋਕੇ ਸਮੇਂ `ਚ ਮਹੱਤਵ’ ਵਿਸ਼ੇ ’ਤੇ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸੈਮੀਨਾਰ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ PUNJ2605201901ਗੁਰਪੁਰਬ ਨੂੰ ਮਨਾਉਂਦਿਆਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਇਕ ਧਾਰਮਿਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਇੰਗਲੈਂਡ ਤੋਂ ਜਸਵਿੰਦਰ ਸਿੰਘ ਨੇ ‘ਗੁਰੂ ਨਾਨਕ ਬਾਣੀ ਦਾ ਅਜੋਕੇ ਸਮੇਂ ਵਿੱਚ ਮਹੱਤਵ’ ਵਿਸ਼ੇ ’ਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ।
    ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਆਏ ਹੋਏ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਖਸੀਅਤ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਜਸਵਿੰਦਰ ਸਿੰਘ ਗਰੀਬ ਪਰਿਵਾਰ ਵਿੱਚ ਪੈਦਾ ਹੋ ਕੇ ਅੱਜ ਇੰਗਲੈਂਡ ਵਿੱਚ ਬਹੁਤ ਵੱਡੀ ਕੰਪਨੀ ਦੇ ਮਾਲਕ ਹਨ ਅਤੇ ਉਥੇ 100 ਤੋਂ ਵੱਧ ਗੋਰੇ ਕੰਮ ਕਰ ਰਹੇ ਹਨ।ਉਨ੍ਹਾਂ ਅਨੁਸਾਰ ਇਹ ਸਭ ਗੁਰੂ ਕਿਰਪਾ, ਬਾਣੀ ਤੇ ਸਿਮਰਨ ਦੀ ਸ਼ਕਤੀ ਤੇ ਪੂਰਨ ਵਿਸ਼ਵਾਸ ਸਦਕਾ ਪ੍ਰਾਪਤ ਹੋਇਆ ਹੈ।ਉਨ੍ਹਾਂ ਦੀ ਜਿੰਦਗੀ ਦਾ ਮੰਤਵ ਪੰਜਾਬ ਦੇ ਬੱਚਿਆਂ ਨੂੰ ਵਿੋਿਦਆ ਦੇਣਾ, ਬਾਣੀ ਨਾਲ ਜੋੜਨਾ, ਨਸ਼ਿਆਂ ਤੋਂ ਮੁਕਤ ਕਰਾਉਣਾ ਅਤੇ ਸਿੱਖ ਰਹਿਤ ਮਰਿਯਾਦਾ ਵਿੱਚ ਰਹਿੰਦਿਆਂ ਸਮਾਜ ਦੀ ਸਿਰਜਣਾ ਕਰਨਾ ਹੈ। ਇਨ੍ਹਾਂ ਨੇ ਆਪਣੇ ਟੀਚੇ ਅਨੁਸਾਰ 2 ਲੱਖ 50 ਹਜ਼ਾਰ ਬੱਚਿਆਂ ਨੂੰ ਸਹਿਜ ਪਾਠ ਨਾਲ ਜੋੜਨਾ ਹੈ ਜਿਸ ਵਿੱਚੋਂ ਹੁਣ ਤੱਕ ਉਹ 1 ਲੱਖ 60 ਹਜ਼ਾਰ ਬੱਚਿਆਂ ਨੂੰ ਇਸ ਨਾਲ ਜੋੜ ਚੁੱਕੇ ਹਨ। ਉਹ 4500 ਤੋਂ ਵੱਧ ਵਿਦਿਆਰਥੀਆਂ ਨੂੰ ਆਪਣੇ ਵੱਲੋਂ ਪੜ੍ਹਾਈ ਦੀ ਫੀਸ ਦੇ ਰਹੇ ਹਨ ਅਤੇ ਇਸ ਤੋਂ ਇਲਾਵਾ ਉਹ 3 ਸਕੂਲ ਇਹੋ ਜਿਹੇ ਚਲਾ ਰਹੇ ਹਨ ਜਿਨ੍ਹਾਂ ’ਚ ਗਰੀਬ ਅਤੇ ਅੰਮ੍ਰਿਤਧਾਰੀ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਂਦੀ ਹੈ।ਇਸ ਤੋਂ ਇਲਾਵਾ ਉਨ੍ਹਾਂ ਦੀ ਧਾਰਮਿਕ ਅਤੇ ਵਿਦਿਅਕ ਸੰਸਥਾ ‘ਗੁਰੂ ਨਾਨਕ ਮਲਟੀਵਰਸਿਟੀ’ ਜੋ ਕਿ ਲੁਧਿਆਣਾ ਵਿੱਚ ਸਥਾਪਿਤ ਹੈ ਵਿੱਚ ਅਜੋਕੀ ਸਿੱਖਿਆ ਰਾਹੀਂ ਗੁਰਸਿੱਖ ਡਾਕਟਰ, ਇੰਜੀਨੀਅਰ, ਸਾਇੰਸਦਾਨ, ਵਕੀਲ, ਆਈ.ਏ.ਐਸ ਅਤੇ ਆਈ.ਪੀ.ਐਸ ਅਫਸਰ ਪੈਦਾ ਕਰਨ ਵਿੱਚ ਵਿਸ਼ੇਸ਼ ਯੋਗਦਾਨ ਪਾ ਰਹੀ ਹੈ।ਉਹ ਪੜ੍ਹਾਈ ਵਿੱਚ ਹੋਣਹਾਰ ਬੱਚਿਆਂ ਨੂੰ ਉੱਚੇਰੀ ਸਿੱਖਿਆ ਲਈ ਬਾਹਰਲੇ ਦੇਸ਼ਾਂ ਵਿੱਚ ਵੀ ਭੇਜਦੇ ਹਨ।
    ਆਪਣੇ ਨਿੱਜੀ ਤਜਰਬੇ ਸਾਂਝੇ ਕਰਦੇ ਹੋਏ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦੇਸ਼ ਦਾ ਭਵਿੱਖ ਦੱਸਦਿਆਂ ਹੋਇਆਂ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ ਤੇ ਗੁਰਬਾਣੀ ਨੂੰ ਜੀਵਨ ਵਿੱਚ ਅਮਲੀ ਰੂਪ ਵਿੱਚ ਅਪਣਾਉਣ ਲਈ ਕਿਹਾ।ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਆਏ ਹੋਏ ਮਹਿਮਾਨ ਨੂੰ ਬੇਨਤੀ ਕਰ ਕੇ ਕਾਲਜ ਦੇ ਗਰੀਬ ਅਤੇ ਹੋਣਹਾਰ ਬੱਚਿਆਂ ਦੀ ਮਦਦ ਕਰਨ ਲਈ ਉਨ੍ਹਾਂ ਤੋਂ ਵਾਅਦਾ ਲਿਆ।ਸੈਮੀਨਾਰ ’ਚ ਸਮੂਹ ਕਾਲਜ ਵਿਦਿਆਰਥੀ ਅਤੇ ਅਧਿਆਪਕ ਸ਼ਾਮਿਲ ਸਨ।
 

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply