Wednesday, July 22, 2026

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਕਮੇਟੀਆਂ ਨੂੰ ਸਪੀਕਰਾਂ ਦੀ ਅਵਾਜ਼ ਸੀਮਤ ਰੱਖਣ ਦੀ ਅਪੀਲ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ Gobind-Singh-Longowal-300x283ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਅਵਾਜ਼ ਗੁਰੂ-ਘਰਾਂ ਦੇ ਅੰਦਰ ਤੱਕ ਹੀ ਸੀਮਤ ਰੱਖਣ ਦੀ ਅਪੀਲ ਕੀਤੀ ਗਈ ਹੈ।ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਇਸ ਸਬੰਧੀ ਆਖਿਆ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਅਵਾਜ਼ ਨੂੰ ਗੁਰਦੁਆਰਾ ਸਾਹਿਬਾਨ ਦੀ ਹਦੂਦ ਤੱਕ ਹੀ ਰੱਖਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ਾਂ ਦਾ ਪਾਲਣ ਕੀਤਾ ਜਾਵੇ।ਬਾਠ ਨੇ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਵਿਚ ਸਪੀਕਰਾਂ ਦੀ ਅਵਾਜ਼ ਜ਼ਿਆਦਾ ਹੋਣ ਕਾਰਨ ਵਿਦਿਆਰਥੀ ਪ੍ਰਭਾਵਿਤ ਹੁੰਦੇ ਹਨ।ਇਸ ਤੋਂ ਇਲਾਵਾ ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਵੀ ਸਪੀਕਰਾਂ ਦੀ ਜ਼ਿਆਦਾ ਅਵਾਜ਼ ਕਾਰਨ ਪ੍ਰੇਸ਼ਾਨੀ ਵਿੱਚੋਂ ਲੰਘਣਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਅਮਲ ਕਰਦਿਆਂ ਸਪੀਕਰਾਂ ਦੀ ਅਵਾਜ਼ ਨੂੰ ਸੀਮਤ ਦਾਇਰੇ ਤੱਕ ਹੀ ਰੱਖਣ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply