Tuesday, August 11, 2026

ਵੱਡੀ ਮਾਤਰਾ `ਚ ਨਜਾਇਜ਼ ਸ਼ਰਾਬ ਬਰਾਮਦ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਥਾਣਾ ਲੌਂਗੋਵਾਲ ਦੀ ਪੁਲਸ ਨੇ ਭਾਰੀ ਮਾਤਰਾਂ ਵਿੱਚ PUNJ2605201903ਨਜਾਇਜ਼ ਸ਼ਰਾਬ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੌਂਗੋਵਾਲ ਦੇ ਮੁਖੀ ਬਲਵੰਤ ਸਿੰਘ ਨੇ ਦੱਸਿਆ ਕਿ ਲੌਂਗੋਵਾਲ ਪੁਲਿਸ ਨੇ ਗੁਪਤ ਸੂਚਨਾ ਮਿਲਣ `ਤੇ ਮਨਦੀਪ ਸਿੰਘ ਵਾਸੀ ਪੱਤੀ ਝਾੜੋਂ ਲੌਂਗੋਵਾਲ ਦੇ ਘਰ ਰੇਡ ਕੀਤੀ ਤਾਂ ਉੱਥੋਂ 360 ਬੋਤਲਾਂ (30 ਡੱਬੇ) ਨਜਾਇਜ਼ ਸ਼ਰਾਬ (ਮਾਰਕਾ ਦੇਸੀ ਹਰਿਆਣਾ) ਬਰਾਮਦ ਹੋਈ।
ਥਾਣਾ ਮੁਖੀ ਨੇ ਦੱਸਿਆ ਕਿ ਮਨਦੀਪ ਸਿੰਘ ਆਪਣੇ ਦੋ ਸਾਥੀਆਂ ਕੁਲਦੀਪ ਸਿੰਘ ਉਰਫ਼ ਬੰਟੀ ਵਾਸੀ ਪੱਤੀ ਰੰਧਾਵਾ ਲੌਂਗੋਵਾਲ ਤੇ ਹਰਪ੍ਰੀਤ ਸਿੰਘ ਉਰਫ਼ ਮੋਲਾ ਵਾਸੀ ਜੁਸੜਾ ਦੇ ਕੋਠੇ ਲੌਂਗੋਵਾਲ ਨਾਲ ਮਿਲ ਕੇ ਹਰਿਆਣੇ ਵਿਚੋਂ ਸਸਤੀ ਅਤੇ ਨਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਧੰਦਾ ਕਰਦਾ ਸੀ।ਉਨਾਂ ਕਿਹਾ ਕਿ ਉਕਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ਼ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।    

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply