ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 5 ਏਕੜ ਤੱਕ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਕਰਜ਼ੇ ਫ਼ੌਰੀ ਖ਼ਤਮ ਕਰਨ, ਬੈਂਕਾਂ ਵਲੋਂ ਲਏ ਗਏ ਚੈਕ
ਵਾਪਸ ਮੋੜਨ, ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਾਪਸ ਲੈਣ, ਪੰਚਾਇਤੀ ਜ਼ਮੀਨ ਵਿਚੋਂ 2 ਹਿੱਸੇ ਜਨਰਲ ਕੋਟੇ ਦੀ ਜ਼ਮੀਨ 5 ਏਕੜ ਤੱਕ ਦੇ ਛੋਟੇ ਕਿਸਾਨਾਂ ਨੂੰ ਠੇਕੇ `ਤੇ ਦੇਣ ਸਮੇਤ ਹੋਰ ਕਿਸਾਨੀ ਮੰਗਾਂ ਸਬੰਧੀ ਕਿਸਾਨ ਮੋਰਚਾ ਸੰਗਰੂਰ ਵਲੋਂ ਡੀ.ਸੀ ਸੰਗਰੂਰ ਦੇ ਦਫ਼ਤਰ ਅੱਗੇ ਲਗਾਏ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ।ਲੌਂਗੋਵਾਲ ਦੀ ਪੱਤੀ ਝਾੜੋਂ ਦੁੱਲਟ ਪੱਤੀ, ਭਾਈ ਕੀ ਸਮਾਧ ਰੰਧਾਵਾ ਪੱਤੀ ਵਿਖੇ ਕਿਸਾਨਾਂ ਦੀਆਂ ਭਰਵੀਆਂ ਮੀਟਿੰਗਾਂ ਕਰਕੇ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਅਤੇ ਕਰਜ਼ਾ ਮੁਆਫ਼ੀ ਦੇ ਘੇਰੇ ਵਿਚੋਂ ਬਾਹਰ ਰਹਿ ਗਏ 5 ਏਕੜ ਤੱਕ ਦੇ ਕਿਸਾਨਾਂ ਦੇ ਸਵੈ-ਘੋਸ਼ਣਾ ਪੱਤਰ ਵੀ ਭਰੇ ਗਏ।ਜੋ ਕਿ 27 ਮਈ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਜਾਣਗੇ।ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਮੋਰਚਾ ਸੰਗਰੂਰ ਦੇ ਜ਼ਿਲ੍ਹਾ ਕਨਵੀਨਰ ਭੁਪਿੰਦਰ ਲੌਂਗੋਵਾਲ ਅਤੇ ਇਕਾਈ ਪ੍ਰਧਾਨ ਹਰਦੇਵ ਸਿੰਘ ਦੁਲਟ ਨੇ ਦੱਸਿਆ ਕਿ ਕੈਪਟਨ ਸਰਕਾਰ ਕਿਸਾਨਾਂ ਨਾਲ ਵਾਅਦਾ ਕਰਕੇ ਪਿੱਛੇ ਹਟ ਰਹੀ ਹੈ ਅਤੇ ਢਾਈ ਏਕੜ ਅਤੇ 5 ਏਕੜ ਤੱਕ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਕੀਤੇ ਨੋਟੀਫ਼ਿਕੇਸ਼ਨ `ਤੇ ਵੀ ਖਰੀ ਨਹੀਂ ਉਤਰ ਰਹੀ।ਇਸ ਕਰਕੇ ਕਿਸਾਨਾਂ ਵਿੱਚ ਭਾਰੀ ਰੋਸ ਹੈ।ਇਸ ਮੌਕੇ ਇਕਾਈ ਆਗੂ ਭੋਲਾ, ਮੱਖਣ ਦੁੱਲਟ, ਜੱਗੀ ਭੋਗੇਕਾ, ਰਾਜੂ ਸਿੰਘ ਅਤੇ ਦਰਸ਼ਨ ਸਿੰਘ ਨੇ ਵੀ ਸੰਬੋਧਨ ਕੀਤਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media