ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਸ਼੍ਰੀਮਤੀ ਨਵਜੀਤ ਕੌਰ ਕਾਮਰਸ ਅਧਿਆਪਕਾ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਲੋਂ ਟਰਾਂਸਫਾਰਮਿੰਗ ਐਜੂਕੇਸ਼ਨ ਐਵਾਰਡ ਦੇ ਦੂਜੇ ਐਡੀਸ਼ਨ ਵਿੱਚ ਸਨਮਾਨਿਤ ਕੀਤਾ ਗਿਆ।ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਦੁਆਰਾ 2017 ਵਿੱਚ ਅਧਿਆਪਨ ਕਿੱਤੇ ਨਾਲ ਜੁੜੇ ਟਰਾਂਸਫਾਰਮਿੰਗ ਐਜੂਕੇਸ਼ਨ ਐਵਾਰਡ ਸ਼ੁਰੂ ਕੀਤੇ ਗਏ।ਜਿਹਨਾਂ ਦਾ ਮੰਤਵ ਉਹਨਾਂ ਯੋਗ ਤੇ ਮਿਹਨਤੀ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਨਾ ਸੀ, ਜਿਹਨਾਂ ਨੇ ਅਧਿਆਪਨ ਖੇਤਰ ਵਿੱਚ ਆਪਣੇ ਅਣਥੱਕ ਯਤਨਾਂ ਸਦਕਾ ਵਿਸ਼ੇਸ਼ ਪਹਿਚਾਣ ਬਣਾਈ ਹੈ ਅਤੇ ਨਾਲ ਹੀ ਆਪਣੇ ਵਿਦਿਆਰਥੀਆਂ ਵਿੱਚ ਹਰਮਨ ਪਿਆਰੇ ਹੋਏ ਹਨ।
ਐਵਾਰਡ ਸਮਾਰੋਹ ਵਿੱਚ ਐਨ.ਸੀ.ਆਰ.ਟੀ ਦੇ ਡਾਇਰੈਕਟਰ ਡਾ: ਰਿਸ਼ੀਕੇਸ਼ ਸੈਨਾਪਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਿਹਨਾਂ ਦੁਆਰਾ ਵਿਦਿਅਕ ਖੇਤਰ ਵਿੱਚ ਯੋਗਦਾਨ ਪਾਉਣ ਵਾਲੀਆਂ ਹਸਤੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਅਤੇ ਪ੍ਰੋ-ਚਾਂਸਲਰ ਸ਼੍ਰੀਮਤੀ ਮਿੱਤਲ ਵੀ ਸ਼ਾਮਲ ਹੋਏ।ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ ਅਤੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਨੇ ਇਹ ਸਨਮਾਨ ਮਿਲਣ `ਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਸ਼੍ਰੀਮਤੀ ਨਵਜੀਤ ਕੌਰ ਨੂੰ ਵਧਾਈ ਦਿੱਤੀ।ਇਸ ਮੌਕੇ ਸਕੂਲ ਦੀਆਂ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਰਵਿੰਦਰ ਕੌਰ ਅਤੇ ਸ਼੍ਰੀਮਤੀ ਕਿਰਨਜੋਤ ਕੌਰ ਵੀ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …