ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੇ ਸਮੂਹ ਪੰਥ ਨੂੰ ਯਾਤਰਾ ਦਾ ਸਵਾਗਤ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ/ ਹਜ਼ੂਰ ਸਾਹਿਬ, 26 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਸੰਦੇਸ਼ ਨੂੰ ਵਿਸ਼ਵ ਦੀ ਸਮੁੱਚੀ ਮਾਨਵਤਾ ਤੱਕ ਪਹੁੰਚਾਉਣ ਲਈ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਤੋਂ ਗੁਰੂ ਨਾਨਕ ਸ਼ਬਦ ਯਾਤਰਾ 2 ਜੂਨ 2019 ਤੋਂ ਸ਼ੁਰੂ ਹੋਵੇਗੀ ਜੋ ਗੁਰੂ ਸਾਹਿਬਾਨ ਦੇ ਸੰਦੇਸ਼ ਨੂੰ ਪੂਰੇੇ ਦੇਸ਼ ਵਿੱਚ ਪਹੁੰਚਾਉਂਦੀ ਹੋਈ 10 ਨਵੰਬਰ 2019 ਨੂੰੂ ਬਿਦਰ ਵਿਖੇ ਸਮਾਪਤ ਹੋਵੇਗੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਖਤ ਸਚਖੰਡ ਸਾਹਿਬ ਨੰਦੇੜ ਦੇ ਪ੍ਰਬੰਧਕੀ ਅਫਸਰ ਡੀ.ਪੀ ਸਿੰਘ ਚਾਵਲਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਵੱਡੇ ਪੱਧਰ `ਤੇ ਮਨਾਉਂਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਨਾਨਕ ਝੀਰਾ ਬਿਦਰ ਵਲੋਂ ਬਹੁਤ ਵੱਡੇ ਪੱਧਰ `ਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਜਿੰਨ੍ਹਾਂ ਗੁਰੂ ਸਾਹਿਬਾਨ ਦੀਆਂ ਭਾਈਚਾਰੇ ਤੇ ਸਾਂਝੀਵਾਲਤਾ ਦੇ ਪ੍ਰਤੀਕ ਸਿੱਖਿਆਵਾਂ ਤੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸੰਦੇਸ਼ ਨੂੰ ਸਮੁੱਚੀ ਲੁਕਾਈ ਤੱਕ ਪਹੁੰਚਾਉਣ ਲਈ 2 ਜੂਨ 2019 ਤੋਂ ਭਾਰਤ ਦੀ ਪੰਜਾ ਸਾਹਿਬ ਵਜੋਂ ਜਾਣੀ ਜਾਂਦੀ ਧਰਤੀ ਬਿਦਰ ਤੋਂ ਗੁਰੂ ਨਾਨਕ ਸ਼ਬਦ ਯਾਤਰਾ ਸ਼ੁਰੂ ਹੋਵੇਗੀ ਜਿਸ ਨੂੰ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ, ਸਿੰਘ ਸਾਹਿਬ ਬਾਬਾ ਰਾਮ ਸਿੰਘ ਧੂਪੀਆ, ਸੰਤ ਬਾਬਾ ਨਰਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਲੰਗਰ ਸਾਹਿਬ, ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਵਾਲੇ, ਡੀ.ਪੀ ਸਿੰਘ ਚਾਵਲਾ ਪ੍ਰਬੰਧਕੀ ਅਫਸਰ ਗੁਰਦੁਆਰਾ ਸਚਖੰਡ ਬੋਰਡ ਨੰਦੇੜ ਵਲੋਂ ਸਾਂਝੇ ਤੋਰ `ਤੇ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ ਜਾਵੇਗਾ।ਇਹ ਯਾਤਰਾ ਦੇਸ਼ ਦੇ ਮਹਾਂਰਾਸ਼ਟਰ, ਕਰਨਾਟਕ, ਗੁਜਰਾਤ, ਰਾਜਸਥਾਨ, ਦਿੱਲੀ, ਹਰਿਆਣਾ, ਪੰਜਾਬ ਸਮੇਤ ਸਾਰੇ ਸੂਬਿਆਂ ਦੇ ਹਰ ਸ਼ਹਿਰ, ਕਸਬੇ ਤੇ ਪਿੰਡ ਵਿਚੋਂ ਹੁੰਦੀ ਹੋਈ 10 ਨਵੰਬਰ 2019 ਨੂੰ ਗੁਰਦੁਆਰਾ ਸ਼੍ਰੀ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਸਮਾਪਤ ਹੋਵੇਗੀ।
ਇਸ ਸੰਬੰਧੀ ਤਖਤ ਸਚਖੰਡ ਸ੍ਰੀ ਹਜੂਰ ਸਾਹਿਬ ਨੰਦੇੜ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੀਂ ਜਨਮ ਸ਼ਤਾਬਦੀ ਮੌਕੇ 2 ਜੂਨ 2019 ਤੋਂ ਸ਼ੁਰੂ ਹੋਣ ਜਾ ਰਹੀ ਗੁਰੂ ਨਾਨਕ ਸ਼ਬਦ ਯਾਤਰਾ ਦਾ ਖੁੱਲੇ ਦਿਲ ਨਾਲ ਸਵਾਗਤ ਕਰਨ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਅਤੇ 10 ਤੋਂ 12 ਨਵੰਬਰ 2019 ਤੱਕ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਵਿਖੇ ਮਨਾਈ ਜਾ ਰਹੀ ਜਨਮ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …