ਫਾਜਿਲਕਾ, 2 ਮਾਰਚ (ਵਿਨੀਤ ਅਰੋੜਾ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲਾ ਫ਼ਾਜ਼ਿਲਕਾ ਦੀ ਮੀਟਿੰਗ ਜ਼ਿਲਾ ਪ੍ਰਧਾਨੀ ਪ੍ਰਦੁੱਮਨ ਬੇਗਾਂਵਾਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਫ਼ਾਜ਼ਿਲਕਾ ਜ਼ਿਲੇ ਦੇ ਵੱਖ ਵੱਖ ਬਲਾਕਾਂ ਤੋਂ ਪ੍ਰਧਾਨ ਅਬੋਹਰ ਤੋਂ ਮੇਜਰ ਸਿੰਘ, ਫਾਜ਼ਿਲਕਾ ਤੋਂ ਜਸਵੀਰ ਸਿੰਘ, ਅਰਨੀਵਾਲਾ ਤੋਂ ਜੋਗਿੰਦਰ ਸਿੰਘ, ਮੀਤ ਪ੍ਰਧਾਨ ਗੋਪਾਲ ਸਿੰਘ, ਨਿਸ਼ਾਨ ਸਿੰਘ ਢਿੱਲੋਂ, ਮਾਸਟਰ ਬੂਟਾ ਸਿੰਘ ਚਿਮਨੇਵਾਲਾ ਜ਼ਿਲਾ ਪੈੱ੍ਰਸ ਸਕੱਤਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਸ੍ਰੀ ਬੇਗਾਂਵਾਲੀ ਨੇ ਕਿਹਾ ਕਿ ਫ਼ਾਜ਼ਿਲਕਾ ਜ਼ਿਲੇ ਤੋਂ ਭਾਰੀ ਗਿਣਤੀ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਵਰਕਰ ਚੰਡੀਗੜ ਪੁੱਜਣਗੇ ਤੇ 6 ਮਾਰਚ ਨੂੰ ਯੂਨੀਅਨ ਦੇ ਪੰਜਾਬ ਪ੍ਰਧਾਨ ਸ. ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਵਿਚ ਖੇਤੀ ਜਿਨਸਾਂ ਦੇ ਭਾਅ ਸੰਬੰਧੀ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣਗੇ। ਮੀਟਿੰਗ ਵਿਚ ਹਾਜ਼ਰ ਸਾਰੇ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਯੂਨੀਅਨ ਦੇ ਪੰਜਾਬ ਪ੍ਰਧਾਨ ਸ੍ਰੀ ਅਜਮੇਰ ਸਿੰਘ ਲੱਖੋਵਾਲ ਅਤੇ ਸੁਰਜੀਤ ਕੁਮਾਰ ਜਿਆਣੀ ਦਾ ਧੰਨਵਾਦ ਕੀਤਾ ਕਿ ਬੀ.ਕੇ.ਯੂ. ਦੇ ਜ਼ਿਲਾ ਪ੍ਰਧਾਨ ਸ੍ਰੀ ਪ੍ਰਦੁਮਣ ਕੁਮਾਰ ਬੇਗਾਂਵਾਲੀ ਨੂੰ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਬੇਗਾਂਵਾਲੀ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਨੂੰ ਉਨਾਂ ਨੂੰ ਸੌਂਪੀ ਗਈ ਹੈ। ਉਹ ਉਸ ‘ਤੇ ਪੂਰਾ ਖਰਾ ਉੱਤਰਨਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …