Thursday, July 3, 2025
Breaking News

ਡੇਅਰੀ ਉਦਮ ਸਿਖਲਾਈ ਲਈ ਕੋਸਲਿੰਗ 3 ਜੂਨ ਨੂੰ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ ਚਾਰ ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ 10 ਜੂਨ Dairy Cowsਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਚਲਾਇਆ ਜਾਣਾ ਹੈ।ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ ਗੁਰਾਇਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਹਵਾਨ ਵਿਅਕਤੀ/ ਔਰਤ ਜਿਸ ਦੀ ਉਮਰ 18 ਤੋਂ 45 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾਂ ਘੱਟੋ-ਘੱਟ ਪੰਜ ਪਸ਼ੂ ਰੱਖੇ ਹੋਣ ਸਿਖਲਾਈ ਵਿਚ ਭਾਗ ਲੈ ਸਕਦੇ ਹਨ।
    ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿਚ ਡੇਅਰੀ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ-ਸੰਭਾਲ ਵੱਖ-ਵੱਖ ਬਿਮਾਰੀਆਂ, ਮਨਸੂਈ ਗਰਭਦਾਨ, ਦੁੱਧ ਤੋਂ ਦੁੱਧ ਪ੍ਰਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸਿਖਲਾਈ ਦੀ ਕੌਸਲਿੰਗ 3 ਜੂਨ ਨੂੰ ਸਵੇਰੇ 10.00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮਿ੍ਰਤਸਰ ਵਿਖੇ ਰੱਖੀ ਗਈ ਹੈ।ਸਿਖਲਾਈ ਲੈਣ ਦੇ ਚਾਹਵਾਨ ਪਹਿਲਾਂ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਪ੍ਰਾਸਪੈਕਟਸ ਹਾਸਲ ਕਰ ਸਕਦੇ ਹਨ ਅਤੇ ਚੁਣੇ ਹੋਏ ਸਿਖਿਆਰਥੀਆਂ ਦੀ ਜਨਰਲ ਕੈਟਾਗਰੀ ਲਈ ਫੀਸ 5000/- ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000/- ਰੁਪਏ ਫੀਸ ਹੋਵੇਗੀ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰ: 0183-2263083 `ਤੇ ਸੰਪਰਕ ਕਰ ਸਕਦਾ ਹੈ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply