ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਐਨ.ਡੀ.ਏ ਦੇ ਨੇਤਾ ਚੁਣੇ ਗਏ ਸ੍ਰੀ ਨਰੇਂਦਰ ਮੋਦੀ 30 ਮਈ ਨੂੰ ਸ਼ਾਮ 7.00 ਵਜੇ ਰਾਸ਼ਟਰਪਤੀ ਭਵਨ ਵਿਖੇ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।ਪ੍ਰਧਾਨ ਮੰਤਰੀ ਮੋਦੀ ਦੇ ਨਾਲ ਉਨਾਂ ਦੇ ਸਾਥੀ ਮੰਤਰੀ ਨੂੰ ਸਹੁੰ ਚੁਕਾਈ ਜਾਵੇਗੀ।ਇਸ ਮੌਕੇ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।ਇਸ ਸਮਾਗਮ ਵਿੱਚ ਵੱਖ-ਵੱਖ ਮੁਲਕਾਂ ਦੇ ਆਗੂਆਂ ਨੂੰ ਬੁਲਾਇਆ ਗਿਆ ਹੈ।ਜਦਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਵਾਰ ਸੱਦਾ ਨਹੀਂ ਦਿੱਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …