ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਬੜੇ ਹੀ ਮਾਣ ਦੀ ਗੱਲ ਹੈ ਕਿ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਤੇ ਅਧਿਆਪਕਾ ਡਾ. ਪ੍ਰਿਯੰਕਾ ਸ਼ਰਮਾ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਐਲ.ਪੀ.ਯੂ ਟਰਾਂਸਫਾਰਮਿੰਗ ਐਜੂਕੇਸ਼ਨ ਐਵਾਰਡ 2018-19 ਨਾਲ ਸਨਮਾਨਿਤ ਕੀਤਾ ਗਿਆ ਹੈ।ਇਸ ਸ਼ਾਨਦਾਰ ਸਮਾਰੋਹ ਦਾ ਆਯੋਜਨ ਐਲ.ਪੀ.ਯੂ ਕੈਂਪਸ, ਜਲੰਧਰ ਵਿੱਚ ਕੀਤਾ ਗਿਆ।ਡਾ. ਨੀਰਾ ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਲਗਾਤਾਰ ਸਮਰਪਣ ਤੇ ਅਣਥੱਕ ਕੋਸ਼ਿਸ਼ਾਂ ਲਈ ਸਨਮਾਨਿਤ ਕੀਤਾ ਗਿਆ।ਡਾ. ਪ੍ਰਿਯੰਕਾ ਸ਼ਰਮਾ ਨੂੰ ਵੀ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੀ ਲਗਨ ਤੇ ਜੋਸ਼ ਦੇ ਲਈ ਸਨਮਾਨਿਤ ਕੀਤਾ ਗਿਆ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ, ਪਿ੍ਰੰਸੀਪਲ ਡੀ.ਏ.ਵੀ ਕਾਲਜ, ਅੰਮ੍ਰਿਤਸਰ ਨੇ ਪਿ੍ਰੰਸੀਪਲ ਤੇ ਅਧਿਆਪਕਾ ਨੂੰ ਉਨ੍ਹਾਂ ਦੀ ਇਸ ਉਪਲਬੱਧੀ ਦੇ ਲਈ ਵਧਾਈ ਦਿੱਤੀ ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਮਿਹਨਤ ਕਰਦੇ ਰਹਿਣ ਲਈ ਪ੍ਰੋਤਸਾਹਿਤ ਕੀਤਾ।
ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਇਸ ਸਭ ਅਧਿਆਪਕਾਵਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਹੀ ਨਤੀਜਾ ਹੈ।ਉਨ੍ਹਾਂ ਨੇ ਇਸ ਐਵਾਰਡ ਨੂੰ ਬੜੀ ਹੀ ਨਿਮਰਤਾ ਦੇ ਨਾਲ ਸਵੀਕਾਰ ਕੀਤਾ।ਉਨ੍ਹਾਂ ਨੇ ਸਕੂਲ ਦਾ ਮਾਣ ਵਧਾਉਣ ਦੇ ਲਈ ਅਧਿਆਪਕਾ ਨੂੰ ਵਧਾਈ ਦਿੱਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media