Tuesday, September 29, 2026

ਚਾਰ ਸਾਲਾਂ ਬੱਚੀ ਨਾਲ ਸ਼ਰਮਸਾਰ ਕਰਨ ਵਾਲੀ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਹੋਵੇ – ਜਸਵਿੰਦਰ ਰਿਖੀ

ਸਕੂਲ ਮਨੈਜਮੈਂਟ `ਤੇ ਸਖਤ ਕਾਰਵਾਈ ਅਤੇ ਸਕੂਲ ਦੀ ਮਾਨਤਾ ਰੱਦ ਕਰਨ ਦੀ ਕੀਤੀ ਮੰਗ

PUNJ2905201914ਧੂਰੀ, 29 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਸ਼ਹਿਰ ਦੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਵਿੱਚ ਇੱਕ ਚਾਰ ਸਾਲ ਦੀ ਬੱਚੀ ਨਾਲ ਹੋਈ ਬਹੁਤ ਹੀ ਮੰਦਭਾਗੀ ਤੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਨੇ ਹਰ ਦੇਸ਼ ਵਾਸੀ ਨੂੰ ਅੰਦਰ ਤੱਕ ਝੰਜੋੜ ਕੇ ਰੱਖ ਦਿੱਤਾ ਹੈ।ਹਰ ਇੱਕ ਇਨਸਾਨ ਅੰਦਰ ਇਸ ਘਟਨਾ ਨੂੰ ਲੈ ਕੇ ਬਹੁਤ ਗੁੱਸਾ ਹੈ ਹਰ ਇਨਸਾਨ ਦੀ ਇੱਕ ਹੀ ਮੰਗ ਹੈ ਕਿ ਦੋਸੀਆਂ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ ਅਤੇ ਇਹੋ ਜਿਹੇ ਸਕੂਲਾਂ ਦੀ ਮਾਨਤਾ ਰੱਦ ਕਰਕੇ ਸਕੂਲ ਪ੍ਰਬੰਧਕਾਂ ਦੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।ਇਹ ਵਿਚਾਰ ਲੋਕ ਇਨਸਾਫ ਪਾਰਟੀ ਦੇ ਮਾਲਵਾ ਜੋਨ ਦੇ ਯੂਥ ਪ੍ਰਧਾਨ ਜਸਵਿੰਦਰ ਸਿੰਘ ਰਿਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਕਿਹਾ ਕਿ ਜੋ ਇਹ ਘਟਨਾ ਹੋਈ ਹੈ ਓੁਹ ਸਾਡੇ ਸਮਾਜ ਲਈ ਇੱਕ ਕਲੰਕ ਹੈ।ਅੱਜ ਲੋੜ ਹੈ ਹਰ ਇਨਸਾਨ ਨੂੰ ਆਪਣੇ ਆਪ ਚੋਂ ਨਿਕਲ ਕੇ ਸਮਾਜ ਲਈ ਇੱਕ ਜੁੱਟ ਹੋ ਕੇ ਇਹੋ ਜਿਹੇ ਦਰਿੰਦਿਆਂ ਖਿਲਾਫ ਖੜਨ ਦੀ ਤਾਂ ਜੋ ਇਹੋ ਜਿਹੇ ਦਰਿੰਦਿਆਂ ਨੂੰ ਓੁਨ੍ਹਾਂ ਦੇ ਕੀਤੇ ਦੀ ਸਜਾ ਦਿੱਤੀ ਜਾ ਸਕੇ।ਉਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ  ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਸਖਤ ਤੋੰ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਕੋਈ ਅੱਗੇ ਤੋਂ ਇਹੋ ਜਿਹੇ ਅਪਰਾਧ ਕਰਨ ਦੀ ਹਿੰਮਤ ਨਾ ਕਰ ਸਕੇ।
 

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply