ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਆਯੋਜਿਤ ਕੀਤੇ ਗਏ ਕੈਂਪਸ ਪਲੇਸਮੈਂਟ
ਡਰਾਈਵ ਵਿਚ ਪ੍ਰਸਿਧ ਫਾਰਮਾ ਕੰਪਨੀਆਂ ਮੈਨਕਾਈਡ ਫਾਰਮਾ ਅਤੇ ਨੈੈਕਟਰ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮ. ਵੱਲੋ ਯੂਨੀਵਰਸਿਟੀ ਦੇ ਮਾਈਕਰੋਬਾਇਲਾਜੀ ਵਿਭਾਗ ਦੇ 7 ਐੱਮ.ਐਸ.ਸੀ ਵਿਦਿਆਰਥੀਆ ਦੀ ਨੌਕਰੀਆਂ ਲਈ ਚੋਣ ਕੀਤੀ ਗਈ ਹੈ।ਇਹ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ `ਤੇ ਮਾਈਕਰੋਬਾਇਓਲੋਜਿਸਟ ਦੇ ਅਹੁਦੇ ਲਈ ਕੀਤੀਆਂ ਜਾਣਗੀਆਂ।
ਇਹ ਕੰਪਨੀਆਂ ਵਿਦਿਆਰਥੀਆਂ ਨੂੰ 3.35 ਲੱਖ ਰੁਪਏ ਤੱਕ ਦੀ ਸਾਲਾਨਾ ਪੈਕੇਜ ਤਨਖਾਹ ਦੇਵੇਗੀ।ਵਿਭਾਗ ਦੇ ਵਧੀਆ ਖੋਜ ਸਿੱਖਿਆ ਅਤੇ ਪਾਠਕ੍ਰਮ ਦੇ ਕਾਰਨ ਵਿਦਿਆਰਥੀਆਂ ਦੀ ਮੰਗ ਫਾਰਮਾਸਿਊਟੀਕਲ ਉਦਯੋਗਾਂ ਤੋਂ ਇਲਾਵਾ ਭਾਰਤ ਵਿਚ ਅਤੇ ਵਿਦੇਸ਼ਾਂ (ਅਮਰੀਕਾ, ਕੈਨੇਡਾ, ਆਸਟ੍ਰੇਲੀਆ) ਵਿੱਚ ਵੱਖ-ਵੱਖ ਪ੍ਰਮੁੱਖ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਵਧ ਗਈ ਹੈ।ਇਸ ਵਿਭਾਗ ਦੇ ਕਈ ਵਿਦਿਆਰਥੀ ਬਹੁਤ ਸਾਰੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਵਿੱਚ ਸਫਲਤਾ ਪੂਰਵਕ ਨੌਕਰੀਆਂ ਕਰ ਰਹੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media