ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਅਣਅਧਿਕਾਰਤ ਇਮਾਰਤਾਂ ਨੂੰ ਛੋਟ ਦੇਣ ਲਈ ਸਰਕਾਰ ਵਲੋਂ ਜੋ
ਨੀਤੀ ਲਾਗੂ ਕੀਤੀ ਗਈ ਸੀ।ਉਸ ਦੀ ਮਿਆਦ 4 ਅਪ੍ਰੈਲ 2019 ਨੂੰ ਖ਼ਤਮ ਹੋ ਗਈ ਹੈ ਅਤੇ ਇਸ ਸਮੇਂ ਦੌਰਾਨ 352 ਵਿਅਕਤੀਆਂ ਨੇ ਛੋਟ ਲੈਣ ਲਈ ਅਪਲਾਈ ਕੀਤਾ ਸੀ, ਪਰ ਇਨ੍ਹਾਂ ਵਲੋਂ ਫਾਰਮਾਂ ਵਿਚ ਵਿਸਥਾਰ ਰੂਪ ਵਿਚ ਜਾਣਕਾਰੀ ਨਹੀਂ ਭਰੀ ਗਈ।
ਉਕਤ ਸਬੰਧੀ ਜਾਣਕਾਰੀ ਦਿੰਦਿਆਂ ਹਰਬੀਰ ਸਿੰਘ ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਹੈ ਕਿ ਇਨ੍ਹਾਂ ਵਿਸਥਾਰਤ ਫਾਰਮਾਂ ਨੂੰ ਭਰਨ ਲਈ ਸਰਕਾਰ ਵਲੋਂ 60 ਦਿਨ ਦਾ ਵਾਧੂ ਸਮਾਂ ਦਿੱਤਾ ਗਿਆ ਸੀ ਜੋ ਕਿ 4 ਜੂਨ ਨੂੰ ਖ਼ਤਮ ਹੋ ਰਿਹਾ ਹੈ।ਉਨ੍ਹਾਂ ਅਣਅਧਿਕਾਰਤ ਇਮਾਰਤਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ 4 ਜੂਨ ਤੋਂ ਪਹਿਲਾਂ ਪਹਿਲਾਂ ਸਹੀ ਫਾਰਮ ਭਰ ਦੇਣ ਅਤੇ ਮੁਕੰਮਲ ਜਾਣਕਾਰੀ ਇਸ ਦਫ਼ਤਰ ਨੂੰ ਮੁਹੱਈਆ ਕਰਵਾਉਣ ਨਹੀਂ ਤਾਂ ਉਨ੍ਹਾਂ ਵਲੋਂ ਦਿੱਤੇ ਪਹਿਲੇ ਫਾਰਮ ਵੀ ਰੱਦ ਕਰ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਉਕਤ ਫਾਰਮ ਵਿਭਾਗ ਦੀ ਵੈਬਸਾਇਟ ਜਾਂ ਦਫ਼ਤਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media