ਭੀਖੀ, 31 ਮਈ (ਪੰਜਾਬ ਪੋਸਟ – ਕਮਲ ਕਾਂਤ) – ਕਰਜ਼ੇ ਦੇ ਜਾਲ ਵਿਚ ਫਸਿਆ ਪੰਜਾਬ ਦਾ ਕਿਸਾਨ ਨਿੱਤ ਦਿਨ ਖੁਦਕੁਸ਼ੀਆਂ ਕਰ ਰਿਹਾ ਹੈ, ਪਰ ਸਰਕਾਰਾਂ ਕਿਸਾਨ ਨੂੰ ਖੁਦਕੁਸ਼ੀਆਂ ਦੇ ਰਾਹ ਤੋਂ ਮੋੜਨ `ਚ ਅਸਫਲ ਹਨ।ਕਸਬਾ ਭੀਖੀ ਦੇ ਨੇੜਲੇ ਪਿੰਡ ਦੇ ਇੱਕ ਹੋਰ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਆਪਣੀ ਜਾਨ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਅਨੂਪਗੜ੍ਹ ਦੇ 48 ਸਾਲਾ ਕਿਸਾਨ ਅਮਰੀਕ ਸਿੰਘ ਦੇ ਸਿਰ `ਤੇ 6 ਲੱਖ ਦਾ ਕਰਜ਼ਾ ਹੋਣ ਕਰ ਕੇ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ।ਇਸੇ ਕਾਰਨ ਅੱਜ ਉਸ ਨੇ ਕੋਈ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।ਕਿਸਾਨ ਯੂਨੀਅਨ ਦੇ ਆਗੂ ਮਨਜੀਤ ਸਿੰਘ ਨੇ ਦੱਸਿਆ ਕਿ ਕਿਸਾਨ ਅਮਰੀਕ ਸਿੰਘ 6 ਲੱਖ ਰੁਪਏ ਦਾ ਕਰਜ਼ਾਈ ਸੀ ਅਤੇ ਉਸ ਕੋਲ ਸਿਰਫ ਪੰਜ ਕਿੱਲੇ ਜਮੀਨ ਹੈ।ਕੁੱਝ ਜਮੀਨ ਉਸ ਨੇ ਪਹਿਲਾਂ ਵੀ ਵੇਚ ਕੇ ਕਰਜ਼ੇ ਦੀ ਪੰਡ ਕੁੱਝ ਹੋਲੀ ਕੀਤੀ ਸੀ।ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਸਿਰ ਖੜਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਤੇ ਪਰਿਵਾਰ ਨੂੰ ਮੁਆਵਜ਼ਾ ਦੇ ਕੇ ਮਦਦ ਕੀਤੀ ਜਾਵੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media