Saturday, April 11, 2026

ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

PUNJ3005201919ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਅੱਜ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਸਿਵਲ ਹਸਪਤਾਲ ਧੂਰੀ ਤੋਂ ਡਾ. ਆਰ.ਪੀ ਸਿੰਘ, ਡਾ. ਅਮਰਪ੍ਰੀਤ ਸਿੰਘ ਅਤੇ ਡਾ. ਕੁਲਜੀਤ ਕੁਮਾਰ ਧਵਨ ਆਪਣੀ ਟੀਮ ਸਮੇਤ ਪਹੁੰਚੇ।ਉਹਨਾਂ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਣੂ ਕਰਵਾਇਆ।ਡਾ. ਆਰ.ਪੀ ਸਿੰਘ ਨੇ ਦੱਸਿਆ ਕਿ ਤੰਬਾਕੂ ਇਕ ਜ਼ਹਿਰ ਹੈ, ਜਿਸ ਨਾਲ ਮਨੁੱਖ ਹੌਲੀ-ਹੌਲੀ ਮੌਤ ਦੇ ਮੂੰਹ ਵਿੱਚ ਜਾਂਦਾ ਹੈ ਅਤੇ ਤੰਬਾਕੂ ਕੈਂਸਰ ਦੀ ਬਿਮਾਰੀ ਦਾ ਕਾਰਣ ਵੀ ਬਣਦਾ ਹੈ।
ਸਕੂਲ ਦੇ ਵਿਦਿਆਰਥੀਆਂ ਨੇ ਵੀ ਤੰਬਾਕੂ ਰਹਿਤ ਦਿਵਸ ਨਾਲ ਸਬੰਧਤ ਭਾਸ਼ਣ ਦਿੱਤੇ ਅਤੇ ਡਾਕਟਰਾਂ ਦੀ ਟੀਮ ਵੱਲੋਂ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਿਸਜ਼ ਗੁਰਵਿੰਦਰ ਕੌਰ ਅਤੇ ਚੇਅਰਮੈਨ ਹਰਪਾਲ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply