ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਸਰਕਾਰੀ ਸਕੂਲਾਂ ਦੇ ਵਧੀਆ ਨਤੀਜੇ ਦੇਣ ਵਾਲੇ ਮੁੱਖ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਓ.ਪੀ ਸੋਨੀ ਵੱਲੋਂ ਬੀਤੇ ਦਿਨੀਂ ਮੋਹਾਲੀ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।ਸਰਕਾਰੀ ਹਾਈ ਸਕੂਲ ਰਾਜੋਮਾਜਰਾ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਗੁਰਮੀਤ ਕੌਰ ਘੁੰਮਣ ਨੇ ਸਿੱਖਿਆ ਮੰਤਰੀ ਪਾਸੋਂ ਮਿਲੇ ਸਨਮਾਨ ਨੂੰ ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਸਨਮਾਨ ਦੱਸਦਿਆਂ ਕਿਹਾ ਕਿ ਸਮੁੱਚੇ ਸਕੂਲ ਸਟਾਫ ਦੀ ਮਿਹਨਤ ਨਾਲ ਸਰਕਾਰੀ ਹਾਈ ਸਕੂਲ ਰਾਜੋਮਾਜਰਾ ਦਾ ਨਤੀਜਾ 96.88% ਰਿਹਾ ਹੈ।ਸਕੂਲ ਦੇ 3 ਵਿਦਿਆਰਥੀਆਂ 90% ਤੋਂ ਉੱਪਰ, 8 ਵਿਦਿਆਰਥੀ 80% ਤੋਂ ਉੱਪਰ ਅਤੇ ਬਾਕੀ ਸਾਰੇ ਬੱਚੇ ਫਸਟ ਡਵੀਜਨ ਵਿੱਚ ਪਾਸ ਹੋਏ ਹਨ।
ਇਸੇ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸੀ ਦੀ ਪ੍ਰਿੰਸੀਪਲ ਸ਼੍ਰੀਮਤੀ ਸਵਿਤਾ ਗਰਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਦੀ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਸੌੜ ਦੇ ਪ੍ਰਿੰਸੀਪਲ ਅਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਨਤੀਜੇ 100 ਫੀਸਦੀ ਆਉਣ ਕਾਰਨ ਉਹਨਾਂ ਨੂੰ ਵੀ ਓ.ਪੀ ਸੋਨੀ ਵੱਲੋਂ ਸਨਮਾਨਿਤ ਕੀਤਾ ਗਿਆ ਹੈ ਅਤੇ ਅਸਲ ਵਿੱਚ ਇਸ ਸਨਮਾਨ ਦੇ ਹੱਕਦਾਰ ਮਿਹਨਤ ਕਰਨ ਵਾਲੇ ਵਿਦਿਆਰਥੀ ਹੀ ਹਨ।ਉਹਨਾਂ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਦੀ ਪ੍ਰੇਰਣਾ ਲੈਂਦਿਆਂ ਕਿਹਾ ਕਿ ਨਿੱਜੀ ਸਕੂਲਾਂ ਦੀ ਮਹਿੰਗੀਆਂ ਪੜ੍ਹਾਈਆਂ ਦੀ ਬਜਾਏ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਣਾ ਚਾਹੀਦਾ ਹੈ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media