Friday, March 6, 2026

ਖਾਲਸਾ ਕਾਲਜ ਨਰਸਿੰਗ ਵੱਲੋਂ ਵਿਦਾਇਗੀ ਸਮਾਗਮ ਦਾ ਆਯੋਜਨ

PUNJ3005201922ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਸਫ਼ਲਤਾਪੂਰਵਕ ਵਿੱਦਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ’ਚ ਨਰਸਿੰਗ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਡਿਗਰੀ ਪੂਰੀ ਕਰਨ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਈ ਨਿੱਘੀਆਂ ਯਾਦਾਂ ਅਤੇ ਅਨੁਭਵ ਸਾਂਝੇ ਕੀਤੇ।  ਕਾਲਜ ਦੇ ਹਾਲ ’ਚ ਪ੍ਰੋਗਰਾਮ ਦਾ ਆਗਾਜ਼ ਧਾਰਮਿਕ ਸ਼ਬਦ ਗਾਇਨ ਕਰਕੇ ਕੀਤਾ ਗਿਆ। ਇਸ ਮੌਕੇ ਪ੍ਰਿੰ: ਡਾ. ਕਮਲਜੀਤ ਕੌਰ ਨੇ ਜਾਣ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ’ਚ ਚੰਗੀ ਕਾਰਗੁਜ਼ਾਰੀ ਅਤੇ ਵੱਖ-ਵੱਖ ਮੁਕਾਬਲਿਆਂ ਵਿੱਚ ਇਨਾਮ ਜਿੱਤਣ ਨੂੰ ਸ਼ਲਾਘਾਯੋਗ ਦੱਸਿਆ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਕਾਲਜ ’ਚ ਲੋੜੀਂਦੀਆਂ ਸਫ਼ਲਤਾਪੂਰਵਕ ਗਤੀਵਿਧੀਆਂ ਸਦਕਾ ਪ੍ਰੋਫ਼ੈਸ਼ਨਲ ਸਿਖਲਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਹੈ।ਇਸ ਦੇ ਨਾਲ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਰਸਿੰਗ ਦੇ ਖੇਤਰ ਵਿੱਚ ਹੋਰ ਮੱਲਾਂ ਮਾਰਨ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਸ਼ੁਭ ਇੱਛਾਵਾਂ ਦੀ ਮਨੋਕਾਮਨਾ ਕਰਦੇ ਹੋਏ ‘ਸਵੈ ਤੋਂ ਪਹਿਲਾ ਸੇਵਾ’ ਦੇ ਮੰਤਵ ਨੂੰ ਅਪਨਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਆ।  ਇਸ ਪ੍ਰੋਗਰਾਮ ’ਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਗੀਤ, ਕਵਿਤਾ, ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਪ੍ਰੋਗਰਾਮ ਨੂੰ ਹੋਰ ਮਨਮੋਹਕ ਬਣਾਇਆ।ਵਿਦਿਆਰਥੀਆਂ ਲਈ ਮਾਡਲਿੰਗ ਦਾ ਖਾਸ ਆਯੋਜਨ ਕੀਤਾ ਗਿਆ ਅਤੇ ਪ੍ਰਿੰ: ਡਾ. ਕਮਲਜੀਤ ਕੌਰ ਵਲੋਂ ਚੁਣੇ ਹੋਏ ਵਿਦਿਆਰਥੀ ਅਤੇ ਵਿਦਿਆਰਥਣ (ਮਿਸਟਰ ਅਤੇ ਮਿਸ ਫੇਅਰਵੈਲ) ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮਾਗਮ ’ਚ ਸ਼ਾਮਿਲ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਖੂਬ ਆਨੰਦ ਮਾਣਿਆ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply