Saturday, April 11, 2026

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਸਬੰਧੀ ਗੁਰਮਤਿ ਸਮਾਗਮ

PUNJ3005201926ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਕੌਲਸਰ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਸ਼ਹਿਰ ਦੀਆਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਕੀਤੇ ਗਏ।ਬਾਅਦ ਦੁਪਹਿਰ ਤੋਂ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ `ਚ ਬੀਬਾ ਪਰਮਜੀਤ ਕੌਰ, ਬੀਬਾ ਹਰਵੀਨ ਕੌਰ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲੇ, ਭਾਈ ਸਰਬਜੀਤ ਸਿੰਘ, ਭਾਈ ਤਰਜਿੰਦਰ ਸਿੰਘ ਅੰਮ੍ਰਿਤਸਰ ਸੰਗੀਤ ਸਭਾ, ਹਜੂਰੀ ਰਾਗੀ ਭਾਈ ਨੰਦ ਸਿੰਘ, ਭਾਈ ਕੁਲਦੀਪ ਸਿੰਘ ਦੇਹਰਾਦੂਨ, ਭਾਈ ਜਸਪੀ੍ਰਤ ਸਿੰਘ ਆਦਿ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਐਡੀਸ਼ਨਲ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ  ਅਤੇ ਗੁਰੂ ਘਰ ਦੇ ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਨੇ ਕਥਾ ਤੇ ਕੀਰਤਨ ਦੀ ਹਾਜ਼ਰੀ ਭਰੀ।ਸ਼ਾਮ ਸਮੇਂ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜੀ ਚਲਾਈ ਗਈ।ਬੀਬੀ ਕੌਲਾਂ ਜੀ ਸੁਖਮਨੀ ਸੁਸਾਇਟੀ ਕਟੜਾ ਦਲ ਸਿੰਘ ਸੰਸਥਾ ਦੇ ਮੁੱਖ ਸੇਵਾਦਾਰ ਗੁਰਦੀਪ ਸਿੰਘ ਸਲੂਜਾ ਨੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਸਾਬੀ, ਭਾਈ ਜੋਗਿੰਦਰ ਸਿੰਘ, ਰਜਿੰਦਰ ਸਿੰਘ ਸਾਂਘਾ, ਬੀਬਾ ਗੁਨੀਤਾ ਸਾਂਘਾ, ਹਰਜੀਤ ਸਿੰਘ, ਗੁਰਪ੍ਰਤਾਪ ਸਿੰਘ, ਉਦੈ ਪ੍ਰਤਾਪ ਸਿੰਘ, ਹਰਮੀਤ ਸਿੰਘ, ਜਸਬੀਰ ਸਿੰਘ, ਅਮਰੀਕ ਸਿੰਘ ਚਾਵਲਾ ਆਦਿ ਵੀ ਹਾਜ਼ਰ ਸਨ।
ਗੁਰਦੀਪ ਸਿੰਘ ਸਲੂਜਾ ਅਨੁਸਾਰ ਐਤਵਾਰ ਨੂੰ ਬੀਬੀ ਕੋਲਾਂ ਜੀ ਹਸਪਤਾਲ ਕਟੜਾ ਦਲ ਸਿੰਘ ਵਿਖੇ ਸਵੇਰੇ 07-00 ਤੋਂ 12-00 ਵਜੇ ਤੱਕ ਦੇ ਸਮਾਗਮ `ਚ ਸਾਰਾ ਸਾਲ ਹਾਜਰੀ ਭਰਨ ਵਾਲੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply