ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਅੱਜ ਅੰਤਰਰਾਸ਼ਟਰੀ ਤੰਬਾਕੂ ਵਿਰੋਧੀ ਦਿਵਸ ਮੌਕੇ
ਆਪਣੇ ਨਾਲ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲੋਂ ਤੰਬਾਕੂ ਵਿਰੁੱਧ ਸੰਕਲਪ ਲੈਂਦੇ ਤੰਬਾਕੂ ਦੀ ਵਰਤੋਂ ਨਾ ਕਰਨ ਅਤੇ ਇਸ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ ਦਿੱਤਾ।ਢਿੱਲੋਂ ਨੇ ਕਿਹਾ ਕਿ ਭਾਵੇਂ ਹਰੇਕ ਤਰਾਂ ਦੇ ਨਸ਼ੇ ਮਾੜੇ ਹਨ, ਕਿਉਂਕਿ ਇਹ ਮਨੁੱਖ ਨੂੰ ਆਪਣੇ ਅਧੀਨ ਕਰ ਲੈਂਦੇ ਹਨ, ਪਰ ਤੰਬਾਕੂ ਵਰਗਾ ਨਸ਼ਾ ਤਾਂ ਆਦਮੀ ਲਈ ਘਾਤਕ ਸਾਬਤ ਹੁੰਦਾ ਹੈ ਅਤੇ ਇਸ ਦਾ ਆਦੀ ਵਿਅਕਤੀ ਕਈ ਤਰਾਂ ਦੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ।ਉਨਾਂ ਸੱਦਾ ਦਿੱਤਾ ਕਿ ਨਾ ਕੇਵਲ ਆਪ ਤੰਬਾਕੂ ਪਦਾਰਥਾਂ ਦਾ ਵਿਰੋਧ ਕਰੋ, ਬਲਕਿ ਆਪਣੇ ਦੋਸਤਾਂ, ਮਿੱਤਰਾਂ ਤੇ ਰਿਸ਼ਤੇਦਾਰਾਂ ਨੂੰ ਵੀ ਤੰਬਾਕੂ ਵਿਰੁੱਧ ਸੁਚੇਤ ਕਰਦੇ ਹੇਏ ਇਸ ਭੈੜੇ ਨਸ਼ੇ ਤੋਂ ਦੂਰ ਰਹਿਣ ਦਾ ਸੱਦਾ ਦਿਉ।ਉਨਾਂ ਕਿਹਾ ਕਿ ਜੇਕਰ ਤੁਹਾਡੇ ਸਰਕਲ ਵਿਚ ਤੰਬਾਕੂ ਦਾ ਨਸ਼ਾ ਕਰਨ ਵਾਲਾ ਹੈ, ਤਾਂ ਉਸ ਨੂੰ ਇਸ ਤੋਂ ਨਿਕਲਣ ਵਾਲੇ ਖ਼ਤਰਨਾਕ ਨਤੀਜਿਆਂ ਤੋਂ ਜਾਣੂੰ ਕਰਵਾ ਕੇ ਇਸ ਆਦਤ ਨੂੰ ਛੱਡਣ ਵਿਚ ਉਸਦੀ ਮਦਦ ਕਰੋ।
ਉਨਾਂ ਕਿਹਾ ਕਿ ਤੰਬਾਕੂ ਪਦਾਰਥ ਖਾਣ ਨਾਲ ਨਾ ਕੇਵਲ ਆਦਮੀ ਸਰੀਰਕ ਤੌਰ ਉਤੇ ਮਰਦਾ ਹੈ, ਬਲਕਿ ਉਹ ਪਰਿਵਾਰ ਨੂੰ ਆਰਥਿਕ ਮੰਦਹਾਲੀ ਵਿਚ ਵੀ ਡੁਬੋ ਦਿੰਦਾ ਹੈ, ਕਿਉਂਕਿ ਇਸ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਇਲਾਜ ਮਹਿੰਗਾ ਹੈ ਅਤੇ ਪਰਿਵਾਰ ਤੰਬਾਕੂ ਪੀੜਤ ਵਿਅਕਤੀਆਂ ਦਾ ਇਲਾਜ ਕਰਵਾਉਂਦਾ ਹੀ ਵਿੱਤੀ ਸੰਕਟ ਵਿਚ ਘਿਰ ਜਾਂਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਸ਼ੂੰ ਅਗਰਵਾਲ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ, ਐਸ.ਡੀ.ਐਮ ਰਜਤ ਉਬਰਾਏ, ਐਸ.ਡੀ.ਐਮ ਵਿਕਾਸ ਹੀਰਾ, ਐਸ.ਡੀ.ਐਮ ਅਸ਼ੋਕ ਸ਼ਰਮਾ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਜਿਲ੍ਹਾ ਮਾਲ ਅਧਿਕਾਰੀ ਜਸ਼ਨਜੀਤ ਸਿੰਘ, ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media