ਜੰਡਿਆਲਾ ਗੁਰੂ, 1 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਿਖਿਆ ਸਕੱਤਰ ਵਲੋਂ ਵੱਖ-ਵੱਖ ਯੂਨੀਅਨਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਸੰਘਰਸ਼ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਦੇ ਵਿਰੋਧ `ਚ ਪੈਦਾ ਹੋਏ ਹਾਲਾਤਾਂ `ਤੇ ਅਗਲੇਰੀ ਰਣਨੀਤੀ ਉਲੀਕਣ ਲਈ 3 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਹੋਵੇਗੀ।ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾਈ ਮੀਟਿੰਗ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਬਸੰਮਤੀ ਨਾਲ਼ ਫ਼ੈਸਲੇ ਕੀਤੇ ਗਏ ਕਿ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਵਾਰ-ਵਾਰ ਅਨੁਸ਼ਾਸਨ ਭੰਗ ਕਰਨ ਵਾਲੇ ਆਗੂਆਂ ਵਿਰੁੱਧ ਸਖਤ ਰੁੱਖ ਅਪਣਾਉਂਦੇ ਹੋਏ ਅਧਿਆਪਕ ਸੰਘਰਸ਼ ਵਿਰੁੱਧ ਗਤੀਵਿਧੀਆਂ ਕਾਰਨ ਅਨੁਸਸਾਸ਼ਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਗਿਆ।ਅਧਿਆਪਕ ਸੰਘਰਸ਼ ਕਮੇਟੀ ਦੇ ਮੰਗ ਪੱਤਰ ਵਿੱਚ ਸ਼ਾਮਲ ਸਾਰੀਆਂ ਮੰਗਾਂ ਦੀ ਪੂਰਤੀ ਤੱਕ ਸ਼ੰਘਰਸ਼ ਜਾਰੀ ਰੱਖਿਆ ਜਾਵੇਗਾ।ਵੋਕੇਸ਼ਨਲ ਅਧਿਆਪਕਾਂ ਦੀ ਰੈਸ਼ਨੇਲਾਈਜੇਸ਼ਨ ਕਰਨ, ਹੈਡ ਟੀਚਰਜ਼ ਦੀਆਂ ਪੋਸਟਾਂ ਘਟਾਉਣ ਅਤੇ ਹਰੇਕ ਕੈਟੇਗਰੀਜ ਦੀਆਂ ਪ੍ਰਮੋਸ਼ਨਾਂ ਰੋਕ ਕੇ ਸਿੱਖਿਆ ਸਕੱਤਰ ਵਲੋਂ ਕੀਤੇ ਜਾ ਰਹੇ ਉਜਾੜੇ ਦੀ ਅਤੇ ਬੱਚਿਆਂ ਦੀਆਂ ਪੂਰੀਆਂ ਕਿਤਾਬਾਂ ਨਾ ਦੇਣ ਦੀ ਸਖ਼ਤ ਨਿੰਦਿਆ ਕੀਤੀ ਗਈ।ਵਰਦੀ ਘੁਟਾਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਅਧਿਆਪਕ ਸੰਘਰਸ਼ ਕਮੇਟੀ ਵਲੋਂ ਜਿਲਾ ਪਟਿਆਲੇ ਦੀ ਅਧਿਆਪਕਾ ਦੀ ਤਨਖਾਹ ਕਟੌਤੀ ਕਾਰਨ ਪ੍ਰੇਸ਼ਾਨ ਹੋਣ `ਤੇ ਹੋਈ ਬੇਵਕਤ ਮੌਤ ਲਈ ਸਿਖਿਆ ਸਕੱਤਰ ਨੂੰ ਅਤੇ ਮੋਗੇ ਦੀ ਅਧਿਆਪਕਾ ਦੀ ਹੋਈ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀਆਂ ਖਰਾਬ ਸੜਕਾਂ ਕਾਰਨ ਖਤਮ ਹੁੰਦੀਆਂ ਕੀਮਤੀ ਜਾਨਾਂ ਲਈ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਗਿਆ।ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਧੂਰੀ ਵਿਖੇ ਹੋਏ ਸ਼ਰਮਨਾਕ ਅਤੇ ਘਿਨਾਉਣੇ ਜੁਰਮ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀ ਲਈ ਸਖ਼ਤ ਸਜਾ ਦੀ ਮੰਗ ਕੀਤੀ ਗਈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …