Tuesday, September 15, 2026

ਇੰਡਸਟਰੀ ਦੇ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਨੁਕਤਿਆਂ ਤੋਂ ਕਰਵਾਇਆ ਜਾਣੂ

ਪਠਾਨਕੋਟ, 1 ਜੂਨ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਦੇ ਨਾਲ ਲੱਗਦੇ ਇੰਡਸਟ੍ਰੀਅਲ ਗਰੋਥ ਸੈਂਟਰ ਵਿਖੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ PUNJ0106201905ਰਣਤੇਜ ਸਰਮਾ ਵੱਲੋਂ ਇੱਕ ਮੀਟਿੰਗ ਇੰਡਸਟ੍ਰੀਅਲ ਗਰੋਥ ਸੈਂਟਰ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਉਨ੍ਹਾਂ ਵੱਲੋਂ ਇੰਡਸਟਰੀ ਦੇ ਹਵਾ ਪ੍ਰਦੂਸ਼ਣ ਯੰਤਰ ਅਤੇ ਹਵਾ ਪ੍ਰਦੂਸ਼ਣ ਘੱਟ ਕਰਨ ਦੇ ਲਈ ਨੁਕਤਿਆਂ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਯੰਤਰ ਰੋਜਾਨਾ ਚਲਾਉਣੇ ਚਾਹੀਦੇ ਹਨ ਅਤੇ ਕਿਸੇ ਤਰ੍ਹਾਂ ਦੀ ਵੀ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ।ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਜਿੰਮੇਦਾਰੀ ਹੈ।
 ਇਸ ਮੋਕੇ ਪਾਈਨਰ ਇੰਡਸਟਰੀ ਅਤੇ ਐਸੋਸੀਏਸ਼ਨ ਦੇ ਸਹਿਯੋਗ ਨਾਲ ਗਰੋਥ ਸੈਂਟਰ ਅਤੇ ਪਾਈਨਰ  ਇੰਡਸਟਰੀ ਵਿਖੇ ਬੂਟੇ ਲਗਾਏ ਗਏ।ਇਸ ਮੋਕੇ ਕਮਲੇਸ਼ਵਰ ਭੱਟ, ਅਨਿਲ ਥਾਪਰ, ਅਜੈ ਕੁਮਾਰ, ਅਜੈ ਭੱਲਾ, ਸੁਰਿੰਦਰ ਸਿੰਘ, ਵਿਵੇਕ ਚੋਧਰੀ ਪ੍ਰਧਾਨ ਆਦਿ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply