ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਰਿਕਾਰਡ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ
ਨਿੱਘੀ ਵਿਦਾਇਗੀ ਦਿੱੱਤੀ ਗਈ।ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਕਰਮਬੀਰ ਸਿੰਘ ਕਿਆਮਪੁਰ, ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਸੁਖਦੇਵ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਸਕੱਤਰ ਬਾਠ ਨੇ ਸਤਨਾਮ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਇੰਚਾਰਜ ਨਿਰਵੈਲ ਸਿੰਘ, ਸੁਖਬੀਰ ਸਿੰਘ, ਸਹਾਇਕ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਕੁਲਵੰਤ ਸਿੰਘ ਸਖੀਰਾ ਸੁਪਰਵਾਈਜ਼ਰ, ਸੁਖਜਿੰਦਰ ਸਿੰਘ ਐਸ.ਡੀ.ਓ. ਅਤੇ ਸੁਖਦੇਵ ਸਿੰਘ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media