ਅੰਮ੍ਰਿਤਸਰ/ਭੋਪਾਲ, 1 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਪਾਲ ਦੇ ਆਗੂ ਸਿੱਖਾਂ
ਵੱਲੋਂ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ।ਭੋਪਾਲ ਤੋਂ ਜਾਣਕਾਰੀ ਦਿੰਦਿਆਂ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਹਮੀਦੀਆ ਰੋਡ ਅਤੇ ਖਾਲਸਾ ਯੂਥ ਵਿੰਗ ਭੋਪਾਲ ਦੇ ਨੁਮਾਇੰਦਿਆਂ ਵੱਲੋਂ ਲੋੜਵੰਦ ਸਿਕਲੀਗਰ ਸਿੱਖਾਂ ਨੂੰ ਸਵੈ ਨਿਰਭਰ ਬਣਾਉਣ ਲਈ ਉਨ੍ਹਾਂ ਦੇ ਰੁਜਗਾਰ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੱਧ ਪ੍ਰਦੇਸ਼ ਅੰਦਰ ਵੱਸਦੇ ਸਿਕਲੀਗਰ ਸਿੱਖਾਂ ਦੀ ਮੱਦਦ ਲਈ ਜਿਥੇ ਸ਼੍ਰੋਮਣੀ ਕਮੇਟੀ ਹਮੇਸ਼ਾ ਮੋਹਰੀ ਰਹੀ ਹੈ ਉਥੇ ਹੀ ਭੋਪਾਲ ਦੀਆਂ ਸੰਗਤਾਂ ਨੇ ਵੀ ਉਨ੍ਹਾਂ ਦੀ ਬਾਂਹ ਫੜੀ ਹੈ।ਡਾ. ਰੂਪ ਸਿੰਘ ਅਨੁਸਾਰ ਸਥਾਨਕ ਸਿੱਖ ਆਗੂਆਂ ਵੱਲੋਂ ਲੋੜਵੰਦ ਸਿਕਲੀਗਰ ਪਰਿਵਾਰਾਂ ਨੂੰ ਛੋਟੇ ਛੋਟੇ ਕਾਰੋਬਾਰ ਖੋਲ੍ਹ ਕੇ ਦਿੱਤੇ ਜਾ ਰਹੇ ਹਨ।ਉਦਾਹਰਨ ਦੇ ਤੌਰ ’ਤੇ ਉਨ੍ਹਾਂ ਦੱਸਿਆ ਕਿ ਇੱਕ ਲੋੜਵੰਦ ਪਰਿਵਾਰ ਜਿਸ ਦੀਆਂ ਤਿੰਨ ਲੜਕੀਆਂ ਹਨ ਨੂੰ ਕਰਿਆਨੇ ਦੀ ਦੁਕਾਨ ਬਣਾ ਕੇ ਦਿਤੀ ਗਈ ਹੈ।ਇਸੇ ਤਰ੍ਹਾਂ ਹੀ ਕਈ ਹੋਰਾਂ ਨੂੰ ਵੀ ਅਜਿਹੀ ਹੀ ਮਦਦ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਹ ਸਿਕਲੀਗਰ ਸਿੱਖਾਂ ਨੂੰ ਬਿਹਤਰ ਜੀਵਨ ਦੇਣ ਲਈ ਕੀਤਾ ਗਿਆ ਚੰਗਾ ਯਤਨ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media