Saturday, April 18, 2026

ਸਰਕਾਰੀ ਨਰਸਿੰਗ ਟਰੇਨਿੰਗ ਦੀਆਂ ਸਿਖਿਆਰਥਣਾਂ ਨੇ ਕੱਢੀ ਤੰਬਾਕੂ ਦੇ ਮੰਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਰੈਲੀ

 ਵਧੀਕ ਡਿਪਟੀ ਕਮਿਸ਼ਨਰ ਨੇ ਤੰਬਾਕੂ ਦਾ ਸੇਵਨ ਨਾ ਕਰਨ ਦੀ ਚੁਕਾਈ ਸਹੁੰ
ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਤੰਬਾਕੂ ਵਿਰੁੱਧ ਸਹੁੰ ਚੁੱਕ ਸਮਾਗਮ PUNJ0206201902ਅਤੇ ਤੰਬਾਕੂ ਦੇ ਮੰਦੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਰਾਜੇਸ਼ ਤ੍ਰਿਪਾਠੀ ਅਤੇ ਕਾਰਜਕਾਰੀ ਸਿਵਲ ਸਰਜਨ ਸੰਗਰੂਰ ਡਾ. ਪ੍ਰੇਮਪਾਲ ਸਿੰਘ ਗਿੱਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਡੀ.ਸੀ ਦਫਤਰ ਤੋਂ ਰਵਾਨਾ ਹੋ ਕੇ ਇਹ ਰੈਲੀ ਸਿਵਲ ਹਸਪਤਾਲ ਤੱਕ ਗਈ। ਜਿਸ ਦੌਰਾਨ ਸਰਕਾਰੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਦੀਆਂ ਸਿਖਿਆਰਥਣਾਂ ਵਲੋਂ ਤੰਬਾਕੂ ਦੇ ਮੰਦੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਾਅਰੇ ਲਗਾਏ ਗਏ।
           ਵਧੀਕ ਡਿਪਟੀ ਕਮਿਸ਼ਨਰ ਸੰਗਰੂਰ (ਵਿਕਾਸ) ਸੁਭਾਸ਼ ਚੰਦਰ ਨੇ ਵੱਖ-ਵੱਖ ਦਫਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੰਬਾਕੂ ਵਿਰੁੱਧ ਸਹੁੰ ਚੁਕਾਈ।
          ਕਾਰਜਕਾਰੀ ਸਿਵਲ ਸਰਜਨ ਡਾ. ਪ੍ਰੇਮਪਾਲ ਸਿੰਘ ਗਿੱਲ ਨੇ ਕਿਹਾ ਕਿ ਸਿਗਰਟਨੋਸ਼ੀ ਕਰਨ ਵੇਲੇ ਧੂਏਂ ਦੀ ਲਪੇਟ ‘ਚ ਆਉਣ ਨੂੰ ਪੈਸਿਵ ਸਮੋਕਿੰਗ ਕਿਹਾ ਜਾਂਦਾ ਹੈ।ਸਿਗਰਟ ਅਤੇ ਤੰਬਾਕੂ ਪ੍ਰੋਡਕਟਸ ਐਕਟ-2003 (ਕੋਟਪਾ)  ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ. ਮਹੇਸ਼ ਆਹੂਜਾ ਨੇ ਦੱਸਿਆ ਕਿ ਇਸ ਕਾਨੂੰਨ ਦੀ ਧਾਰਾ-4 ਅਨੁਸਾਰ ਕੋਈ ਵੀ ਵਿਅਕਤੀ ਜਨਤਕ ਥਾਂ ’ਤੇ ਸਿਗਰਟਨੋਸ਼ੀ ਨਹੀਂ ਕਰ ਸਕਦਾ, ਇਸ ਦੀ ਉਲੰਘਣਾ ਕਰਨ ’ਤੇ 200 ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।ਉਨ੍ਹਾਂ ਦੱਸਿਆ ਕਿ ਧਾਰਾ 5 ਜਿਸ ਤਹਿਤ ਤੰਬਾਕੂ ਉਤਪਾਦਾਂ ਦੇ ਬੋਰਡ, ਟੀ.ਵੀ ਫਿਲਮ, ਪਰਚੇ ਜਾਂ ਹੋਰਡਿੰਗ ਰਾਹੀਂ ਇਸ਼ਤਿਹਾਰਬਾਜ਼ੀ ਦੀ ਮਨਾਹੀ ਦੀ ਉਲੰਘਣਾ ਕਰਨ ’ਤੇ 5 ਸਾਲ ਦੀ ਕੈਦ ਅਤੇ ਜਾਂ 5000 ਜ਼ੁਰਮਾਨਾ ਹੋ ਸਕਦਾ ਹੈ।ਧਾਰਾ 6 ਏ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਦੀ ਵਿੱਕਰੀ ਦੀ ਮਨਾਹੀ ਹੈ, ਇਸ ਦੀ ਉਲੰਘਣਾ ’ਤੇ 200 ਰੁਪਏ ਤੱਕ ਜ਼ੁਰਮਾਨਾ ਹੋ ਸਕਦਾ ਹੈ।ਧਾਰਾ 6 ਬੀ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਤਹਿਤ ਵਿੱਦਿਅਕ ਸੰਸਥਾ ਦੇ 100 ਗਜ਼ ਦੇ ਘੇਰੇ ਦੇ ਅੰਦਰ ਤੰਬਾਕੂ ਉਤਪਾਦ ਵੇਚਣ ਦੀ ਮਨਾਹੀ ਹੈ, ਜਿਸ ਦੀ ਪਾਲਣਾ ਨਾ ਕਰਨ ’ਤੇ ਦੋਸ਼ੀ ਨੂੰ 200 ਰੁਪਏ ਤੱਕ ਦਾ ਜ਼ੁਰਮਾਨਾ ਹੁੰਦਾ ਹੈ।ਕੋਟਪਾ ਦੀ ਧਾਰਾ 7 ਤਹਿਤ ਸਿਗਰਟ/ਬੀੜੀ ਦੇ ਪੈਕ ਦੇ 85 ਫੀਸਦ ਹਿੱਸੇ ਉੱਤੇ ਤੰਬਾਕੂ ਸਿਹਤ ਲਈ ਹਾਨੀਕਾਰਕ ਹੈ ਸਬੰਧੀ ਤਸਵੀਰ ਵਾਲੀ ਚਿਤਾਵਨੀ ਲਾਜ਼ਮੀ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply