Wednesday, August 12, 2026

4 ਤੋਂ 6 ਜੂਨ ਤੱਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਜੀ ਵਿਖੇ ਹੋਣਗੇ ਸਮਾਗਮ

11 ਦਿਨ ਲਗਾਤਾਰ ਕੀਤੇ ਜਾਣਗੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ
ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ Guru Granth Sahib1ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੋਕਲ ਗੁਰਦੁਆਰਾ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਸਮਾਘ ਨੇ ਦੱਸਿਆ  ਕਿ ਸਮੁੱਚੇ ਨਗਰ ਦੀਆਂ ਬੀਬੀਆਂ ਵਲੋਂ 25 ਮਈ ਤੋਂ ਲੈ ਕੇ 4 ਜੂਨ ਤੱਕ ਹਰ ਰੋਜ਼ ਸਵੇਰੇ 10 ਵਜੇ ਤੋਂ ਲੈ ਕੇ ਦੁਪਿਹਰ 12 ਵਜੇ ਤੱਕ ਸੁਖਮਨੀ ਸਾਹਿਬ ਦੇ ਜਾਪ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ ਜਿਨਾਂ ਦੇ ਭੋਗ 6 ਜੂਨ ਨੂੰ ਸਵੇਰੇ 10 ਵਜੇ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਖੁੱਲ੍ਹੇ ਪੰਡਾਲ `ਚ ਪਾਏ ਜਾਣਗੇ।ਉਪਰੰਤ ਸੰਗਤਾਂ ਨੂੰ ਕਥਾ  ਕੀਰਤਨ ਨਾਲ ਨਿਹਾਲ ਕੀਤਾ ਜਾਵੇਗਾ।
              ਇਸ ਸਮੇਂ ਹੈਡ ਗ੍ਰੰਥੀ ਬਾਬਾ ਜਗਵੀਰ ਸਿੰਘ, ਪ੍ਰਧਾਨ ਰਾਜਿੰਦਰ ਸਿੰਘ ਅਕਾਲੀ, ਮੇਲਾ ਸਿੰਘ ਸੂਬੇਦਾਰ, ਜੀਤ ਸਿੰਘ ਰੰਧਾਵਾ, ਬੀਰਬਲ ਸਿੰਘ, ਸੁਖਵਿੰਦਰ ਸਿੰਘ, ਬਲਵੰਤ ਸਿੰਘ ਗੇਹਲਾ, ਸ਼ਮਿੰਦਰ ਕੌਰ ਸਮਾਘ, ਪਰਮਜੀਤ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply