ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪਿੱਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿੱਚ 10 ਤੋਂ
16 ਜੂਨ ਤੱਕ ਸਮਰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਸਕੂਲ ਚੇਅਰਮੈਨ ਰਾਜਿੰਦਰ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਸਮਰ ਕੈਂਪ ਵਿੱਚ ਬੱਚਿਆਂ ਲਈ ਸਪਲੈਸ਼ ਪੂਲ, ਆਰਟ ਐਂਡ ਕਰਾਫ਼ਟ, ਸਪੋਕਨ ਇੰਗਲਿਸ਼ ਏਡ ਪਰਸਨੈਲਿਟੀ ਡੇਵੇਲਪਮੈਂਟ, ਕੈਲਿਗਰਾਫੀ, ਡਾਂਸ ਅਤੇ ਮਿਊਜ਼ਿਕ ਦੀ ਵਿਵੱਸਥਾ ਕੀਤੀ ਗਈ ਹੈ।ਸਮਰ ਕੈਂਪ ਵਿੱਚ ਬੱਚਿਆਂ ਦੀਆਂ ਮਾਤਾਵਾਂ ਦੇ ਡਾਂਸ, ਮਹਿੰਦੀ ਅਤੇ ਕੈਲਿਗਰਾਫੀ ਕਰਵਾਈ ਜਾਵੇਗੀ।ਸਕੂਲ ਵਿੱਚ ਲੱਗਣ ਵਾਲੇ ਸਮਰ ਕੈਂਪ ਲਈ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।ਜਿਸ ਲਈ ਬੱਚਿਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media